ਹਿਜ਼ਕੀਏਲ 5

“ਤਦ ਮੇਰਾ ਕ੍ਰੋਧ ਬੰਦ ਹੋ ਜਾਵੇਗਾ ਅਤੇ ਮੇਰਾ ਗੁੱਸਾ ਉਹਨਾਂ ਉੱਤੇ ਸ਼ਾਂਤ ਹੋ ਜਾਵੇਗਾ, ਅਤੇ ਮੈਂ ਬਦਲਾ ਲਵਾਂਗਾ ਅਤੇ ਜਦੋਂ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਖ਼ਤਮ ਹੋ ਜਾਵੇਗਾ, ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਆਪਣੇ ਜੋਸ਼ ਨਾਲ ਬੋਲਿਆ ਹੈ।

Ezekiel 5:13 (UKJV) Thus shall mine anger be accomplished, and I will cause my fury to rest upon them, and I will be comforted: and they shall know that I the LORD have spoken it in my zeal, when I have accomplished my fury in them.

11ਇਸ ਲਈ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂਕਿ ਤੁਸੀਂ ਮੇਰੇ ਪਵਿੱਤਰ ਅਸਥਾਨ ਨੂੰ ਆਪਣੀਆਂ ਸਾਰੀਆਂ ਘਟੀਆ ਮੂਰਤੀਆਂ ਅਤੇ ਘਿਣਾਉਣੇ ਕੰਮਾਂ ਨਾਲ ਪਲੀਤ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

12ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

13“ਤਦ ਮੇਰਾ ਕ੍ਰੋਧ ਬੰਦ ਹੋ ਜਾਵੇਗਾ ਅਤੇ ਮੇਰਾ ਗੁੱਸਾ ਉਹਨਾਂ ਉੱਤੇ ਸ਼ਾਂਤ ਹੋ ਜਾਵੇਗਾ, ਅਤੇ ਮੈਂ ਬਦਲਾ ਲਵਾਂਗਾ ਅਤੇ ਜਦੋਂ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਖ਼ਤਮ ਹੋ ਜਾਵੇਗਾ, ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਆਪਣੇ ਜੋਸ਼ ਨਾਲ ਬੋਲਿਆ ਹੈ।

14“ਮੈਂ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚ ਤੈਨੂੰ ਤਬਾਹੀ ਅਤੇ ਬਦਨਾਮੀ ਦਾ ਕਾਰਨ ਬਣਾ ਦਿਆਂਗਾ, ਸਾਰੇ ਲੰਘਣ ਵਾਲਿਆਂ ਦੀਆਂ ਨਜ਼ਰਾਂ ਵਿੱਚ।

15ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ। ਮੈਂ, ਯਾਹਵੇਹ ਨੇ ਇਹ ਆਖਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.