12ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।
13“ਤਦ ਮੇਰਾ ਕ੍ਰੋਧ ਬੰਦ ਹੋ ਜਾਵੇਗਾ ਅਤੇ ਮੇਰਾ ਗੁੱਸਾ ਉਹਨਾਂ ਉੱਤੇ ਸ਼ਾਂਤ ਹੋ ਜਾਵੇਗਾ, ਅਤੇ ਮੈਂ ਬਦਲਾ ਲਵਾਂਗਾ ਅਤੇ ਜਦੋਂ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਖ਼ਤਮ ਹੋ ਜਾਵੇਗਾ, ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਆਪਣੇ ਜੋਸ਼ ਨਾਲ ਬੋਲਿਆ ਹੈ।
14“ਮੈਂ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚ ਤੈਨੂੰ ਤਬਾਹੀ ਅਤੇ ਬਦਨਾਮੀ ਦਾ ਕਾਰਨ ਬਣਾ ਦਿਆਂਗਾ, ਸਾਰੇ ਲੰਘਣ ਵਾਲਿਆਂ ਦੀਆਂ ਨਜ਼ਰਾਂ ਵਿੱਚ।
15ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ। ਮੈਂ, ਯਾਹਵੇਹ ਨੇ ਇਹ ਆਖਿਆ ਹੈ।
16ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।