15ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ। ਮੈਂ, ਯਾਹਵੇਹ ਨੇ ਇਹ ਆਖਿਆ ਹੈ।
16ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।
17ਮੈਂ ਤੇਰੇ ਵਿਰੁੱਧ ਕਾਲ ਅਤੇ ਜੰਗਲੀ ਜਾਨਵਰ ਭੇਜਾਂਗਾ, ਅਤੇ ਉਹ ਤੈਨੂੰ ਬੇ-ਔਲਾਦ ਛੱਡ ਦੇਣਗੇ। ਬਿਪਤਾ ਅਤੇ ਖੂਨ-ਖਰਾਬਾ ਤੁਹਾਡੇ ਵਿੱਚ ਫੈਲ ਜਾਵੇਗਾ, ਅਤੇ ਮੈਂ ਤੁਹਾਡੇ ਵਿਰੁੱਧ ਤਲਵਾਰ ਲਿਆਵਾਂਗਾ। ਮੈਂ ਯਾਹਵੇਹ ਨੇ ਇਹ ਬੋਲਿਆ ਹੈ।”