ਹਿਜ਼ਕੀਏਲ 5

ਫਿਰ ਵੀ ਆਪਣੀ ਦੁਸ਼ਟਤਾ ਵਿੱਚ ਉਸ ਨੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਅਤੇ ਦੇਸ਼ਾਂ ਨਾਲੋਂ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੇ ਵਿਰੁੱਧ ਬਗਾਵਤ ਕੀਤੀ ਹੈ। ਉਸ ਨੇ ਮੇਰੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ।

Ezekiel 5:6 (UKJV) And she has changed my judgments into wickedness more than the nations, and my statutes more than the countries that are round about her: for they have refused my judgments and my statutes, they have not walked in them.

4ਫਿਰ ਇਹਨਾਂ ਵਿੱਚੋਂ ਥੋੜੇ ਜਿਹੇ ਲੈ ਕੇ ਅੱਗ ਵਿੱਚ ਸੁੱਟ ਕੇ ਸਾੜ ਦੇ ਅਤੇ ਫਿਰ ਉੱਥੋਂ ਅੱਗ ਸਾਰੇ ਇਸਰਾਏਲ ਵਿੱਚ ਫੈਲ ਜਾਵੇਗੀ।

5“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਇਹ ਯੇਰੂਸ਼ਲੇਮ ਹੈ, ਜਿਸ ਨੂੰ ਮੈਂ ਕੌਮਾਂ ਦੇ ਵਿਚਕਾਰ ਸਥਾਪਿਤ ਕੀਤਾ, ਉਸ ਦੇ ਆਲੇ-ਦੁਆਲੇ ਦੇ ਦੇਸ਼ ਹਨ।

6ਫਿਰ ਵੀ ਆਪਣੀ ਦੁਸ਼ਟਤਾ ਵਿੱਚ ਉਸ ਨੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਅਤੇ ਦੇਸ਼ਾਂ ਨਾਲੋਂ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੇ ਵਿਰੁੱਧ ਬਗਾਵਤ ਕੀਤੀ ਹੈ। ਉਸ ਨੇ ਮੇਰੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ।

7“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।

8“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਵੇਖ, ਮੈਂ ਖੁਦ ਤੇਰੇ ਵਿਰੁੱਧ ਹਾਂ, ਯੇਰੂਸ਼ਲੇਮ ਅਤੇ ਮੈਂ ਕੌਮਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.