5“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਇਹ ਯੇਰੂਸ਼ਲੇਮ ਹੈ, ਜਿਸ ਨੂੰ ਮੈਂ ਕੌਮਾਂ ਦੇ ਵਿਚਕਾਰ ਸਥਾਪਿਤ ਕੀਤਾ, ਉਸ ਦੇ ਆਲੇ-ਦੁਆਲੇ ਦੇ ਦੇਸ਼ ਹਨ।
6ਫਿਰ ਵੀ ਆਪਣੀ ਦੁਸ਼ਟਤਾ ਵਿੱਚ ਉਸ ਨੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਅਤੇ ਦੇਸ਼ਾਂ ਨਾਲੋਂ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੇ ਵਿਰੁੱਧ ਬਗਾਵਤ ਕੀਤੀ ਹੈ। ਉਸ ਨੇ ਮੇਰੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ।
7“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।
8“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਵੇਖ, ਮੈਂ ਖੁਦ ਤੇਰੇ ਵਿਰੁੱਧ ਹਾਂ, ਯੇਰੂਸ਼ਲੇਮ ਅਤੇ ਮੈਂ ਕੌਮਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਵਾਂਗਾ।
9ਮੈਂ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਦੇ ਕਾਰਨ, ਮੈਂ ਤੇਰੇ ਨਾਲ ਉਹੀ ਕਰਾਂਗਾ ਜੋ ਮੈਂ ਪਹਿਲਾਂ ਕਦੇ ਨਹੀਂ ਕੀਤਾ ਅਤੇ ਨਾ ਕਦੇ ਫ਼ੇਰ ਕਰਾਂਗਾ।