ਹਿਜ਼ਕੀਏਲ 5

“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਵੇਖ, ਮੈਂ ਖੁਦ ਤੇਰੇ ਵਿਰੁੱਧ ਹਾਂ, ਯੇਰੂਸ਼ਲੇਮ ਅਤੇ ਮੈਂ ਕੌਮਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਵਾਂਗਾ।

Ezekiel 5:8 (UKJV) Therefore thus says the Lord GOD; Behold, I, even I, am against you, and will execute judgments in the midst of you in the sight of the nations.

6ਫਿਰ ਵੀ ਆਪਣੀ ਦੁਸ਼ਟਤਾ ਵਿੱਚ ਉਸ ਨੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਅਤੇ ਦੇਸ਼ਾਂ ਨਾਲੋਂ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੇ ਵਿਰੁੱਧ ਬਗਾਵਤ ਕੀਤੀ ਹੈ। ਉਸ ਨੇ ਮੇਰੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ।

7“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।

8“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਵੇਖ, ਮੈਂ ਖੁਦ ਤੇਰੇ ਵਿਰੁੱਧ ਹਾਂ, ਯੇਰੂਸ਼ਲੇਮ ਅਤੇ ਮੈਂ ਕੌਮਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਵਾਂਗਾ।

9ਮੈਂ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਦੇ ਕਾਰਨ, ਮੈਂ ਤੇਰੇ ਨਾਲ ਉਹੀ ਕਰਾਂਗਾ ਜੋ ਮੈਂ ਪਹਿਲਾਂ ਕਦੇ ਨਹੀਂ ਕੀਤਾ ਅਤੇ ਨਾ ਕਦੇ ਫ਼ੇਰ ਕਰਾਂਗਾ।

10ਇਸ ਲਈ ਤੁਹਾਡੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ, ਅਤੇ ਬੱਚੇ ਆਪਣੇ ਮਾਪਿਆਂ ਨੂੰ ਖਾ ਜਾਣਗੇ। ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੇਰੇ ਸਾਰੇ ਬਚੇ ਹੋਏ ਲੋਕਾਂ ਨੂੰ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.