ਹਿਜ਼ਕੀਏਲ 6

“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਆਪਣੇ ਹੱਥ ਇਕੱਠੇ ਕਰੋ ਅਤੇ ਆਪਣੇ ਪੈਰਾਂ ਤੇ ਮੋਹਰ ਲਗਾਓ ਅਤੇ ਪੁਕਾਰੋ “ਹਾਏ!” ਇਸਰਾਏਲ ਦੇ ਲੋਕਾਂ ਦੇ ਸਾਰੇ ਦੁਸ਼ਟ ਅਤੇ ਘਿਣਾਉਣੇ ਕੰਮਾਂ ਦੇ ਕਾਰਨ, ਕਿਉਂਕਿ ਉਹ ਤਲਵਾਰ, ਕਾਲ ਅਤੇ ਬਵਾ ਨਾਲ ਡਿੱਗਣਗੇ।

Ezekiel 6:11 (UKJV) Thus says the Lord GOD; Strike with yours hand, and stamp with your foot, and say, Alas for all the evil abominations of the house of Israel! for they shall fall by the sword, by the famine, and by the pestilence.

9ਤਦ ਉਹਨਾਂ ਕੌਮਾਂ ਵਿੱਚ ਜਿੱਥੇ ਉਹਨਾਂ ਨੂੰ ਗ਼ੁਲਾਮ ਬਣਾਇਆ ਗਿਆ ਹੈ, ਜਿਹੜੇ ਬਚ ਗਏ ਹਨ ਉਹ ਮੈਨੂੰ ਯਾਦ ਕਰਨਗੇ ਮੈਂ ਉਹਨਾਂ ਦੇ ਵਿਭਚਾਰੀ ਦਿਲਾਂ ਦੁਆਰਾ, ਜੋ ਮੇਰੇ ਤੋਂ ਦੂਰ ਹੋ ਗਏ ਹਨ, ਅਤੇ ਉਹਨਾਂ ਦੀਆਂ ਅੱਖਾਂ ਦੁਆਰਾ, ਜਿਨ੍ਹਾਂ ਨੇ ਉਹਨਾਂ ਦੀਆਂ ਮੂਰਤੀਆਂ ਦੀ ਕਾਮਨਾ ਕੀਤੀ ਅਤੇ ਉਦਾਸ ਕੀਤਾ ਹੈ। ਉਹ ਆਪਣੇ ਆਪ ਨੂੰ ਉਸ ਬੁਰਿਆਈ ਲਈ ਅਤੇ ਆਪਣੇ ਸਾਰੇ ਘਿਣਾਉਣੇ ਕੰਮਾਂ ਲਈ ਨਫ਼ਰਤ ਕਰਨਗੇ।

10ਅਤੇ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ; ਮੈਂ ਉਹਨਾਂ ਉੱਤੇ ਇਹ ਬਿਪਤਾ ਲਿਆਉਣ ਦੀ ਵਿਅਰਥ ਧਮਕੀ ਨਹੀਂ ਦਿੱਤੀ।

11“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਆਪਣੇ ਹੱਥ ਇਕੱਠੇ ਕਰੋ ਅਤੇ ਆਪਣੇ ਪੈਰਾਂ ਤੇ ਮੋਹਰ ਲਗਾਓ ਅਤੇ ਪੁਕਾਰੋ “ਹਾਏ!” ਇਸਰਾਏਲ ਦੇ ਲੋਕਾਂ ਦੇ ਸਾਰੇ ਦੁਸ਼ਟ ਅਤੇ ਘਿਣਾਉਣੇ ਕੰਮਾਂ ਦੇ ਕਾਰਨ, ਕਿਉਂਕਿ ਉਹ ਤਲਵਾਰ, ਕਾਲ ਅਤੇ ਬਵਾ ਨਾਲ ਡਿੱਗਣਗੇ।

12ਜਿਹੜਾ ਦੂਰ ਹੈ ਉਹ ਬਵਾ ਨਾਲ ਮਰ ਜਾਵੇਗਾ ਅਤੇ ਜਿਹੜਾ ਨੇੜੇ ਹੈ ਉਹ ਤਲਵਾਰ ਨਾਲ ਮਰ ਜਾਵੇਗਾ, ਅਤੇ ਜਿਹੜਾ ਬਚਿਆ ਹੋਇਆ ਹੈ ਉਹ ਕਾਲ ਨਾਲ ਮਰ ਜਾਵੇਗਾ। ਇਸੇ ਤਰ੍ਹਾਂ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ।

13ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.