ਹਿਜ਼ਕੀਏਲ 6

ਅਤੇ ਮੈਂ ਉਹਨਾਂ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਦੇਸ ਨੂੰ ਉਜਾੜ ਤੋਂ ਲੈ ਕੇ ਦਿਬਲਾਹ ਤੱਕ, ਜਿੱਥੇ ਵੀ ਉਹ ਰਹਿਣਗੇ, ਬਰਬਾਦ ਕਰ ਦਿਆਂਗਾ। ਤਦ ਉਹ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।’ ”

Ezekiel 6:14 (UKJV) So will I stretch out my hand upon them, and make the land desolate, yea, more desolate than the wilderness toward Diblath, in all their habitations: and they shall know that I am the LORD.

12ਜਿਹੜਾ ਦੂਰ ਹੈ ਉਹ ਬਵਾ ਨਾਲ ਮਰ ਜਾਵੇਗਾ ਅਤੇ ਜਿਹੜਾ ਨੇੜੇ ਹੈ ਉਹ ਤਲਵਾਰ ਨਾਲ ਮਰ ਜਾਵੇਗਾ, ਅਤੇ ਜਿਹੜਾ ਬਚਿਆ ਹੋਇਆ ਹੈ ਉਹ ਕਾਲ ਨਾਲ ਮਰ ਜਾਵੇਗਾ। ਇਸੇ ਤਰ੍ਹਾਂ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ।

13ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।

14ਅਤੇ ਮੈਂ ਉਹਨਾਂ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਦੇਸ ਨੂੰ ਉਜਾੜ ਤੋਂ ਲੈ ਕੇ ਦਿਬਲਾਹ ਤੱਕ, ਜਿੱਥੇ ਵੀ ਉਹ ਰਹਿਣਗੇ, ਬਰਬਾਦ ਕਰ ਦਿਆਂਗਾ। ਤਦ ਉਹ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.