ਹਿਜ਼ਕੀਏਲ 6

ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣੋ! ਸਰਬਸ਼ਕਤੀਮਾਨ ਯਾਹਵੇਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।

Ezekiel 6:3 (UKJV) And say, All of you mountains of Israel, hear the word of the Lord GOD; Thus says the Lord GOD to the mountains, and to the hills, to the rivers, and to the valleys; Behold, I, even I, will bring a sword upon you, and I will destroy your high places.

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਪਣਾ ਮੂੰਹ ਕਰ ਅਤੇ ਭਵਿੱਖਬਾਣੀ ਕਰ;

3ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣੋ! ਸਰਬਸ਼ਕਤੀਮਾਨ ਯਾਹਵੇਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।

4ਤੁਹਾਡੀਆਂ ਜਗਵੇਦੀਆਂ ਢਾਹ ਦਿੱਤੀਆਂ ਜਾਣਗੀਆਂ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਤੋੜ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਲੋਕਾਂ ਨੂੰ ਤੁਹਾਡੀਆਂ ਮੂਰਤੀਆਂ ਦੇ ਸਾਹਮਣੇ ਮਾਰ ਦਿਆਂਗਾ।

5ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੀਆਂ ਮੂਰਤੀਆਂ ਅੱਗੇ ਰੱਖ ਦਿਆਂਗਾ, ਅਤੇ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੁਆਲੇ ਖਿਲਾਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.