ਹਿਜ਼ਕੀਏਲ 6

ਤੁਹਾਡੀਆਂ ਜਗਵੇਦੀਆਂ ਢਾਹ ਦਿੱਤੀਆਂ ਜਾਣਗੀਆਂ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਤੋੜ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਲੋਕਾਂ ਨੂੰ ਤੁਹਾਡੀਆਂ ਮੂਰਤੀਆਂ ਦੇ ਸਾਹਮਣੇ ਮਾਰ ਦਿਆਂਗਾ।

Ezekiel 6:4 (UKJV) And your altars shall be desolate, and your images shall be broken: and I will cast down your slain men before your idols.

2“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਪਣਾ ਮੂੰਹ ਕਰ ਅਤੇ ਭਵਿੱਖਬਾਣੀ ਕਰ;

3ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣੋ! ਸਰਬਸ਼ਕਤੀਮਾਨ ਯਾਹਵੇਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।

4ਤੁਹਾਡੀਆਂ ਜਗਵੇਦੀਆਂ ਢਾਹ ਦਿੱਤੀਆਂ ਜਾਣਗੀਆਂ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਤੋੜ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਲੋਕਾਂ ਨੂੰ ਤੁਹਾਡੀਆਂ ਮੂਰਤੀਆਂ ਦੇ ਸਾਹਮਣੇ ਮਾਰ ਦਿਆਂਗਾ।

5ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੀਆਂ ਮੂਰਤੀਆਂ ਅੱਗੇ ਰੱਖ ਦਿਆਂਗਾ, ਅਤੇ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੁਆਲੇ ਖਿਲਾਰ ਦਿਆਂਗਾ।

6ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਉਜਾੜ ਦਿੱਤੀਆਂ ਜਾਣਗੀਆਂ ਅਤੇ ਤਬਾਹ ਹੋ ਜਾਣਗੀਆਂ, ਤੁਹਾਡੀਆਂ ਮੂਰਤੀਆਂ ਨੂੰ ਤੋੜ ਦਿੱਤੀਆਂ ਜਾਣਗੀਆਂ ਅਤੇ ਬਰਬਾਦ ਕੀਤੀਆਂ ਜਾਣਗੀਆਂ, ਤੁਹਾਡੀਆਂ ਧੂਪ ਜਗਵੇਦੀਆਂ ਨੂੰ ਤੋੜ ਦਿੱਤਾ ਜਾਵੇਗਾ, ਅਤੇ ਜੋ ਕੁਝ ਤੁਸੀਂ ਬਣਾਇਆ ਹੈ ਮਿਟਾ ਦਿੱਤਾ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.