ਹਿਜ਼ਕੀਏਲ 8

ਇਸ ਲਈ ਮੈਂ ਅੰਦਰ ਜਾ ਕੇ ਵੇਖਿਆ ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।

Ezekiel 8:10 (UKJV) So I went in and saw; and behold every form of creeping things, and abominable beasts, and all the idols of the house of Israel, portrayed upon the wall round about.

8ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਹੁਣ ਕੰਧ ਨੂੰ ਤੋੜ।” ਇਸ ਲਈ ਮੈਂ ਕੰਧ ਤੋੜਿਆ ਅਤੇ ਉੱਥੇ ਇੱਕ ਦਰਵਾਜ਼ਾ ਦੇਖਿਆ।

9ਅਤੇ ਉਸ ਨੇ ਮੈਨੂੰ ਕਿਹਾ, “ਅੰਦਰ ਜਾਹ ਅਤੇ ਉਹਨਾਂ ਦੁਸ਼ਟ ਅਤੇ ਘਿਣਾਉਣੇ ਕੰਮਾਂ ਨੂੰ ਵੇਖ ਜੋ ਉਹ ਇੱਥੇ ਕਰ ਰਹੇ ਹਨ।”

10ਇਸ ਲਈ ਮੈਂ ਅੰਦਰ ਜਾ ਕੇ ਵੇਖਿਆ ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।

11ਉਹਨਾਂ ਦੇ ਸਾਮ੍ਹਣੇ ਇਸਰਾਏਲ ਦੇ ਸੱਤਰ ਬਜ਼ੁਰਗ ਖੜ੍ਹੇ ਸਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖੜ੍ਹਾ ਸੀ। ਹਰੇਕ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਦਾ ਇੱਕ ਸੁਗੰਧਿਤ ਬੱਦਲ ਉੱਠ ਰਿਹਾ ਸੀ।

12ਤਦ ਉਸ ਨੇ ਮੈਨੂੰ ਆਖਿਆ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ, ‘ਕਿ ਯਾਹਵੇਹ ਸਾਨੂੰ ਨਹੀਂ ਵੇਖਦਾ; ਯਾਹਵੇਹ ਨੇ ਦੇਸ ਨੂੰ ਛੱਡ ਦਿੱਤਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.