ਹਿਜ਼ਕੀਏਲ 8

ਉਹਨਾਂ ਦੇ ਸਾਮ੍ਹਣੇ ਇਸਰਾਏਲ ਦੇ ਸੱਤਰ ਬਜ਼ੁਰਗ ਖੜ੍ਹੇ ਸਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖੜ੍ਹਾ ਸੀ। ਹਰੇਕ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਦਾ ਇੱਕ ਸੁਗੰਧਿਤ ਬੱਦਲ ਉੱਠ ਰਿਹਾ ਸੀ।

Ezekiel 8:11 (UKJV) And there stood before them seventy men of the ancients of the house of Israel, and in the midst of them stood Jaazaniah the son of Shaphan, with every man his censer in his hand; and a thick cloud of incense went up.

9ਅਤੇ ਉਸ ਨੇ ਮੈਨੂੰ ਕਿਹਾ, “ਅੰਦਰ ਜਾਹ ਅਤੇ ਉਹਨਾਂ ਦੁਸ਼ਟ ਅਤੇ ਘਿਣਾਉਣੇ ਕੰਮਾਂ ਨੂੰ ਵੇਖ ਜੋ ਉਹ ਇੱਥੇ ਕਰ ਰਹੇ ਹਨ।”

10ਇਸ ਲਈ ਮੈਂ ਅੰਦਰ ਜਾ ਕੇ ਵੇਖਿਆ ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।

11ਉਹਨਾਂ ਦੇ ਸਾਮ੍ਹਣੇ ਇਸਰਾਏਲ ਦੇ ਸੱਤਰ ਬਜ਼ੁਰਗ ਖੜ੍ਹੇ ਸਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖੜ੍ਹਾ ਸੀ। ਹਰੇਕ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਦਾ ਇੱਕ ਸੁਗੰਧਿਤ ਬੱਦਲ ਉੱਠ ਰਿਹਾ ਸੀ।

12ਤਦ ਉਸ ਨੇ ਮੈਨੂੰ ਆਖਿਆ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ, ‘ਕਿ ਯਾਹਵੇਹ ਸਾਨੂੰ ਨਹੀਂ ਵੇਖਦਾ; ਯਾਹਵੇਹ ਨੇ ਦੇਸ ਨੂੰ ਛੱਡ ਦਿੱਤਾ ਹੈ।’ ”

13ਫਿਰ, ਉਸਨੇ ਕਿਹਾ, “ਤੁਸੀਂ ਉਹਨਾਂ ਨੂੰ ਉਹ ਕੰਮ ਕਰਦੇ ਵੇਖੋਂਗੇ ਜੋ ਹੋਰ ਵੀ ਘਿਣਾਉਣੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.