ਹਿਜ਼ਕੀਏਲ 8

ਤਦ ਉਸ ਨੇ ਮੈਨੂੰ ਆਖਿਆ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ, ‘ਕਿ ਯਾਹਵੇਹ ਸਾਨੂੰ ਨਹੀਂ ਵੇਖਦਾ; ਯਾਹਵੇਹ ਨੇ ਦੇਸ ਨੂੰ ਛੱਡ ਦਿੱਤਾ ਹੈ।’ ”

Ezekiel 8:12 (UKJV) Then said he unto me, Son of man, have you seen what the ancients of the house of Israel do in the dark, every man in the chambers of his imagery? for they say, the LORD sees us not; the LORD has forsaken the earth.

10ਇਸ ਲਈ ਮੈਂ ਅੰਦਰ ਜਾ ਕੇ ਵੇਖਿਆ ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।

11ਉਹਨਾਂ ਦੇ ਸਾਮ੍ਹਣੇ ਇਸਰਾਏਲ ਦੇ ਸੱਤਰ ਬਜ਼ੁਰਗ ਖੜ੍ਹੇ ਸਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖੜ੍ਹਾ ਸੀ। ਹਰੇਕ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਦਾ ਇੱਕ ਸੁਗੰਧਿਤ ਬੱਦਲ ਉੱਠ ਰਿਹਾ ਸੀ।

12ਤਦ ਉਸ ਨੇ ਮੈਨੂੰ ਆਖਿਆ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ, ‘ਕਿ ਯਾਹਵੇਹ ਸਾਨੂੰ ਨਹੀਂ ਵੇਖਦਾ; ਯਾਹਵੇਹ ਨੇ ਦੇਸ ਨੂੰ ਛੱਡ ਦਿੱਤਾ ਹੈ।’ ”

13ਫਿਰ, ਉਸਨੇ ਕਿਹਾ, “ਤੁਸੀਂ ਉਹਨਾਂ ਨੂੰ ਉਹ ਕੰਮ ਕਰਦੇ ਵੇਖੋਂਗੇ ਜੋ ਹੋਰ ਵੀ ਘਿਣਾਉਣੇ ਹਨ।”

14ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਉੱਤਰੀ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਕੋਲ ਲੈ ਆਇਆ, ਅਤੇ ਮੈਂ ਉੱਥੇ ਔਰਤਾਂ ਨੂੰ ਤਮੂਜ਼ ਦੇਵਤੇ ਦਾ ਸੋਗ ਮਨਾਉਂਦੇ ਹੋਏ ਦੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.