12ਤਦ ਉਸ ਨੇ ਮੈਨੂੰ ਆਖਿਆ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ, ‘ਕਿ ਯਾਹਵੇਹ ਸਾਨੂੰ ਨਹੀਂ ਵੇਖਦਾ; ਯਾਹਵੇਹ ਨੇ ਦੇਸ ਨੂੰ ਛੱਡ ਦਿੱਤਾ ਹੈ।’ ”
13ਫਿਰ, ਉਸਨੇ ਕਿਹਾ, “ਤੁਸੀਂ ਉਹਨਾਂ ਨੂੰ ਉਹ ਕੰਮ ਕਰਦੇ ਵੇਖੋਂਗੇ ਜੋ ਹੋਰ ਵੀ ਘਿਣਾਉਣੇ ਹਨ।”
14ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਉੱਤਰੀ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਕੋਲ ਲੈ ਆਇਆ, ਅਤੇ ਮੈਂ ਉੱਥੇ ਔਰਤਾਂ ਨੂੰ ਤਮੂਜ਼ ਦੇਵਤੇ ਦਾ ਸੋਗ ਮਨਾਉਂਦੇ ਹੋਏ ਦੇਖਿਆ।
15ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਗਾ।”
16ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਾਹਵੇਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭੱਗ ਪੱਚੀ ਮਨੁੱਖ ਸਨ। ਜਿਹਨਾਂ ਦੀ ਪਿੱਠ ਯਾਹਵੇਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।