ਹਿਜ਼ਕੀਏਲ 8

ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਾਹਵੇਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭੱਗ ਪੱਚੀ ਮਨੁੱਖ ਸਨ। ਜਿਹਨਾਂ ਦੀ ਪਿੱਠ ਯਾਹਵੇਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।

Ezekiel 8:16 (UKJV) And he brought me into the inner court of the LORD's house, and, behold, at the door of the temple of the LORD, between the porch and the altar, were about five and twenty men, with their backs toward the temple of the LORD, and their faces toward the east; and they worshipped the sun toward the east.

14ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਉੱਤਰੀ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਕੋਲ ਲੈ ਆਇਆ, ਅਤੇ ਮੈਂ ਉੱਥੇ ਔਰਤਾਂ ਨੂੰ ਤਮੂਜ਼ ਦੇਵਤੇ ਦਾ ਸੋਗ ਮਨਾਉਂਦੇ ਹੋਏ ਦੇਖਿਆ।

15ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਗਾ।”

16ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਾਹਵੇਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭੱਗ ਪੱਚੀ ਮਨੁੱਖ ਸਨ। ਜਿਹਨਾਂ ਦੀ ਪਿੱਠ ਯਾਹਵੇਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।

17ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਕੀ ਯਹੂਦਾਹ ਦੇ ਲੋਕਾਂ ਲਈ ਘਿਣਾਉਣੇ ਕੰਮ ਕਰਨਾ ਇੱਕ ਮਾਮੂਲੀ ਅਜਿਹੀ ਗੱਲ ਹੈ ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ਼ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ!

18ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.