16ਫਿਰ ਉਹ ਮੈਨੂੰ ਯਾਹਵੇਹ ਦੇ ਘਰ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਾਹਵੇਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭੱਗ ਪੱਚੀ ਮਨੁੱਖ ਸਨ। ਜਿਹਨਾਂ ਦੀ ਪਿੱਠ ਯਾਹਵੇਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।
17ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਕੀ ਯਹੂਦਾਹ ਦੇ ਲੋਕਾਂ ਲਈ ਘਿਣਾਉਣੇ ਕੰਮ ਕਰਨਾ ਇੱਕ ਮਾਮੂਲੀ ਅਜਿਹੀ ਗੱਲ ਹੈ ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ਼ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ!
18ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।”