ਹਿਜ਼ਕੀਏਲ 8

ਤਦ ਉਸਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਉੱਤਰ ਵੱਲ ਵੇਖ।” ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।

Ezekiel 8:5 (UKJV) Then said he unto me, Son of man, lift up yours eyes now the way toward the north. So I lifted up mine eyes the way toward the north, and behold northward at the gate of the altar this image of jealousy in the entry.

3ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ਵਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ। ਆਤਮਾ ਨੇ ਮੈਨੂੰ ਧਰਤੀ ਅਤੇ ਸਵਰਗ ਦੇ ਵਿਚਕਾਰ ਉੱਚਾ ਕੀਤਾ ਅਤੇ ਪਰਮੇਸ਼ਵਰ ਦੇ ਦਰਸ਼ਨਾਂ ਵਿੱਚ ਉਹ ਮੈਨੂੰ ਯੇਰੂਸ਼ਲੇਮ ਵਿੱਚ ਲੈ ਗਿਆ, ਅੰਦਰਲੇ ਵੇਹੜੇ ਦੇ ਉੱਤਰੀ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਤੱਕ, ਜਿੱਥੇ ਈਰਖਾ ਨੂੰ ਭੜਕਾਉਣ ਵਾਲੀ ਮੂਰਤੀ ਖੜੀ ਸੀ।

4ਅਤੇ ਉੱਥੇ ਮੇਰੇ ਸਾਮ੍ਹਣੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਸੀ, ਜਿਵੇਂ ਮੈਂ ਦਰਸ਼ਣ ਵਿੱਚ ਮੈਦਾਨ ਵਿੱਚ ਵੇਖਿਆ ਸੀ।

5ਤਦ ਉਸਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਉੱਤਰ ਵੱਲ ਵੇਖ।” ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।

6ਅਤੇ ਉਸਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਕੀ ਤੂੰ ਵੇਖਦਾ ਹੈ ਕਿ ਉਹ ਕੀ ਕਰ ਰਹੇ ਹਨ, ਇਸਰਾਏਲ ਦੇ ਲੋਕ ਇੱਥੇ ਬਹੁਤ ਹੀ ਘਿਣਾਉਣੇ ਕੰਮ ਕਰ ਰਹੇ ਹਨ, ਉਹ ਕੰਮ ਜੋ ਮੈਨੂੰ ਮੇਰੇ ਪਵਿੱਤਰ ਸਥਾਨ ਤੋਂ ਦੂਰ ਲੈ ਜਾਣਗੇ? ਪਰ ਤੂੰ ਉਹ ਚੀਜ਼ਾਂ ਵੇਖੇਗਾ ਜਿਹੜੀਆਂ ਹੋਰ ਵੀ ਘਿਣਾਉਣੀਆਂ ਹਨ।”

7ਫਿਰ ਉਹ ਮੈਨੂੰ ਵਿਹੜੇ ਦੇ ਪ੍ਰਵੇਸ਼ ਦੁਆਰ ਤੇ ਲੈ ਆਇਆ। ਤਾਂ ਮੈਂ ਵੇਖਿਆ ਕਿ ਕੰਧ ਵਿੱਚ ਇੱਕ ਛੇਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.