1ਫਿਰ ਉਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ, “ਉਹਨਾਂ ਨੂੰ ਨੇੜੇ ਲਿਆਓ ਜਿਹੜੇ ਸ਼ਹਿਰ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤੇ ਗਏ ਹਨ, ਹਰ ਇੱਕ ਦੇ ਹੱਥ ਵਿੱਚ ਇੱਕ ਹਥਿਆਰ ਹੈ।”
2ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
3ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ
4ਅਤੇ ਉਸ ਨੂੰ ਕਿਹਾ, “ਯੇਰੂਸ਼ਲੇਮ ਦੇ ਸਾਰੇ ਸ਼ਹਿਰ ਵਿੱਚ ਜਾ ਅਤੇ ਸੋਗ ਕਰਨ ਵਾਲਿਆਂ ਦੇ ਮੱਥੇ ਉੱਤੇ ਨਿਸ਼ਾਨ ਲਗਾ। ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਲਈ ਜੋ ਇਸ ਵਿੱਚ ਕੀਤੀਆਂ ਗਈਆਂ ਹਨ ਸੋਗ ਕਰ।”