ਹਿਜ਼ਕੀਏਲ 9

ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ

Ezekiel 9:3 (UKJV) And the glory of the God of Israel was gone up from the cherub, whereupon he was, to the threshold of the house. And he called to the man clothed with linen, which had the writer's ink holder by his side;

1ਫਿਰ ਉਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ, “ਉਹਨਾਂ ਨੂੰ ਨੇੜੇ ਲਿਆਓ ਜਿਹੜੇ ਸ਼ਹਿਰ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤੇ ਗਏ ਹਨ, ਹਰ ਇੱਕ ਦੇ ਹੱਥ ਵਿੱਚ ਇੱਕ ਹਥਿਆਰ ਹੈ।”

2ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।

3ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ

4ਅਤੇ ਉਸ ਨੂੰ ਕਿਹਾ, “ਯੇਰੂਸ਼ਲੇਮ ਦੇ ਸਾਰੇ ਸ਼ਹਿਰ ਵਿੱਚ ਜਾ ਅਤੇ ਸੋਗ ਕਰਨ ਵਾਲਿਆਂ ਦੇ ਮੱਥੇ ਉੱਤੇ ਨਿਸ਼ਾਨ ਲਗਾ। ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਲਈ ਜੋ ਇਸ ਵਿੱਚ ਕੀਤੀਆਂ ਗਈਆਂ ਹਨ ਸੋਗ ਕਰ।”

5ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, “ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.