3ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ
4ਅਤੇ ਉਸ ਨੂੰ ਕਿਹਾ, “ਯੇਰੂਸ਼ਲੇਮ ਦੇ ਸਾਰੇ ਸ਼ਹਿਰ ਵਿੱਚ ਜਾ ਅਤੇ ਸੋਗ ਕਰਨ ਵਾਲਿਆਂ ਦੇ ਮੱਥੇ ਉੱਤੇ ਨਿਸ਼ਾਨ ਲਗਾ। ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਲਈ ਜੋ ਇਸ ਵਿੱਚ ਕੀਤੀਆਂ ਗਈਆਂ ਹਨ ਸੋਗ ਕਰ।”
5ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, “ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
6ਬੁੱਢਿਆਂ, ਜਵਾਨਾਂ ਅਤੇ ਔਰਤਾਂ, ਮਾਵਾਂ ਅਤੇ ਬੱਚਿਆਂ ਨੂੰ ਮਾਰੋ, ਪਰ ਕਿਸੇ ਨੂੰ ਵੀ ਨਾ ਛੂਹੋ ਜਿਸਦਾ ਨਿਸ਼ਾਨ ਹੋਵੇ। ਮੇਰੇ ਪਵਿੱਤਰ ਅਸਥਾਨ ਤੋਂ ਸ਼ੁਰੂ ਕਰੋ।” ਇਸ ਲਈ ਉਹ ਉਹਨਾਂ ਬਜ਼ੁਰਗਾਂ ਨਾਲ ਸ਼ੁਰੂ ਹੋਏ ਜੋ ਭਵਨ ਦੇ ਸਾਮ੍ਹਣੇ ਸਨ।
7ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।