ਏਜ਼ਰਾ 1

ਅਤੇ ਕਿਸੇ ਵੀ ਇਲਾਕੇ ਵਿੱਚ ਜਿੱਥੇ ਬਚੇ ਹੋਏ ਲੋਕ ਹੁਣ ਰਹਿ ਰਹੇ ਹੋਣ, ਲੋਕ ਉਹਨਾਂ ਨੂੰ ਚਾਂਦੀ ਅਤੇ ਸੋਨਾ, ਮਾਲ ਅਤੇ ਪਸ਼ੂ ਅਤੇ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਭਵਨ ਲਈ ਆਪਣੀ ਮਰਜ਼ੀ ਦੀਆਂ ਭੇਟਾਂ ਦੇਣ।’ ”

Ezra 1:4 (UKJV) And whosoever remains in any place where he sojourns, let the men of his place help him with silver, and with gold, and with goods, and with beasts, beside the freewill offering for the house of God that is in Jerusalem.

2“ਇਹ ਉਹ ਹੈ ਜੋ ਫ਼ਾਰਸ ਦਾ ਰਾਜਾ ਕੋਰੇਸ਼ ਘੋਸ਼ਣਾ ਕਰ ਰਿਹਾ ਹੈ: “ ‘ਯਾਹਵੇਹ ਸਵਰਗ ਦੇ ਪਰਮੇਸ਼ਵਰ ਨੇ ਮੈਨੂੰ ਧਰਤੀ ਦੇ ਸਾਰੇ ਰਾਜਾਂ ਉੱਤੇ ਅਧਿਕਾਰ ਦਿੱਤਾ ਹੈ। ਉਸ ਨੇ ਮੈਨੂੰ ਯਹੂਦਾਹ ਵਿੱਚ ਯੇਰੂਸ਼ਲੇਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਉਣ ਲਈ ਚੁਣਿਆ ਹੈ।

3ਤੁਹਾਡੇ ਵਿੱਚੋਂ ਕੋਈ ਵੀ ਉਸ ਦੇ ਲੋਕਾਂ ਵਿੱਚੋਂ ਯਹੂਦਾਹ ਵਿੱਚ ਯੇਰੂਸ਼ਲੇਮ ਨੂੰ ਜਾ ਸਕਦਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ, ਯੇਰੂਸ਼ਲੇਮ ਵਿੱਚ, ਯਾਹਵੇਹ ਦਾ ਭਵਨ ਬਣਾ ਸਕਦਾ ਹੈ, ਅਤੇ ਉਹਨਾਂ ਦਾ ਪਰਮੇਸ਼ਵਰ ਉਹਨਾਂ ਦੇ ਨਾਲ ਹੋਵੇ।

4ਅਤੇ ਕਿਸੇ ਵੀ ਇਲਾਕੇ ਵਿੱਚ ਜਿੱਥੇ ਬਚੇ ਹੋਏ ਲੋਕ ਹੁਣ ਰਹਿ ਰਹੇ ਹੋਣ, ਲੋਕ ਉਹਨਾਂ ਨੂੰ ਚਾਂਦੀ ਅਤੇ ਸੋਨਾ, ਮਾਲ ਅਤੇ ਪਸ਼ੂ ਅਤੇ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਭਵਨ ਲਈ ਆਪਣੀ ਮਰਜ਼ੀ ਦੀਆਂ ਭੇਟਾਂ ਦੇਣ।’ ”

5ਤਦ ਯਹੂਦਾਹ ਤੇ ਬਿਨਯਾਮੀਨ ਦੇ ਪਿੱਤਰਾਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਤੇ ਉਹ ਸੱਭੇ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ਵਰ ਨੇ ਪਰੇਰਿਆ ਉੱਠੇ ਭਈ ਜਾ ਕੇ ਯਾਹਵੇਹ ਦਾ ਭਵਨ ਜੋ ਯੇਰੂਸ਼ਲੇਮ ਵਿੱਚ ਹੈ ਬਣਾਉਣ।

6ਉਹਨਾਂ ਦੇ ਸਾਰੇ ਗੁਆਂਢੀਆਂ ਨੇ ਉਹਨਾਂ ਨੂੰ ਚਾਂਦੀ ਅਤੇ ਸੋਨੇ ਦੀਆਂ ਵਸਤੂਆਂ, ਪਸ਼ੂਆਂ ਅਤੇ ਕੀਮਤੀ ਸੁਗਾਤਾਂ ਦੇ ਨਾਲ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹਨਾਂ ਨੂੰ ਸਾਰੀਆਂ ਖੁਸ਼ੀ ਦੀਆਂ ਭੇਟਾਂ ਵੀ ਦਿੱਤੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.