ਏਜ਼ਰਾ 1

ਉਹਨਾਂ ਦੇ ਸਾਰੇ ਗੁਆਂਢੀਆਂ ਨੇ ਉਹਨਾਂ ਨੂੰ ਚਾਂਦੀ ਅਤੇ ਸੋਨੇ ਦੀਆਂ ਵਸਤੂਆਂ, ਪਸ਼ੂਆਂ ਅਤੇ ਕੀਮਤੀ ਸੁਗਾਤਾਂ ਦੇ ਨਾਲ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹਨਾਂ ਨੂੰ ਸਾਰੀਆਂ ਖੁਸ਼ੀ ਦੀਆਂ ਭੇਟਾਂ ਵੀ ਦਿੱਤੀਆਂ।

Ezra 1:6 (UKJV) And all they that were about them strengthened their hands with vessels of silver, with gold, with goods, and with beasts, and with precious things, beside all that was willingly offered.

4ਅਤੇ ਕਿਸੇ ਵੀ ਇਲਾਕੇ ਵਿੱਚ ਜਿੱਥੇ ਬਚੇ ਹੋਏ ਲੋਕ ਹੁਣ ਰਹਿ ਰਹੇ ਹੋਣ, ਲੋਕ ਉਹਨਾਂ ਨੂੰ ਚਾਂਦੀ ਅਤੇ ਸੋਨਾ, ਮਾਲ ਅਤੇ ਪਸ਼ੂ ਅਤੇ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਭਵਨ ਲਈ ਆਪਣੀ ਮਰਜ਼ੀ ਦੀਆਂ ਭੇਟਾਂ ਦੇਣ।’ ”

5ਤਦ ਯਹੂਦਾਹ ਤੇ ਬਿਨਯਾਮੀਨ ਦੇ ਪਿੱਤਰਾਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਤੇ ਉਹ ਸੱਭੇ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ਵਰ ਨੇ ਪਰੇਰਿਆ ਉੱਠੇ ਭਈ ਜਾ ਕੇ ਯਾਹਵੇਹ ਦਾ ਭਵਨ ਜੋ ਯੇਰੂਸ਼ਲੇਮ ਵਿੱਚ ਹੈ ਬਣਾਉਣ।

6ਉਹਨਾਂ ਦੇ ਸਾਰੇ ਗੁਆਂਢੀਆਂ ਨੇ ਉਹਨਾਂ ਨੂੰ ਚਾਂਦੀ ਅਤੇ ਸੋਨੇ ਦੀਆਂ ਵਸਤੂਆਂ, ਪਸ਼ੂਆਂ ਅਤੇ ਕੀਮਤੀ ਸੁਗਾਤਾਂ ਦੇ ਨਾਲ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹਨਾਂ ਨੂੰ ਸਾਰੀਆਂ ਖੁਸ਼ੀ ਦੀਆਂ ਭੇਟਾਂ ਵੀ ਦਿੱਤੀਆਂ।

7ਇਸ ਤੋਂ ਇਲਾਵਾ, ਰਾਜਾ ਕੋਰੇਸ਼ ਨੇ ਯਾਹਵੇਹ ਦੇ ਭਵਨ ਦੀਆਂ ਵਸਤੂਆਂ ਨੂੰ ਬਾਹਰ ਲਿਆਂਦਾ ਸੀ, ਜਿਨ੍ਹਾਂ ਨੂੰ ਨਬੂਕਦਨੇਜ਼ਰ ਨੇ ਯੇਰੂਸ਼ਲੇਮ ਤੋਂ ਚੁੱਕ ਕੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਸੀ।

8ਫ਼ਾਰਸ ਦੇ ਰਾਜੇ ਕੋਰੇਸ਼ ਨੇ ਉਹਨਾਂ ਨੂੰ ਮਿਥਰੇਦਥ ਖਜ਼ਾਨਚੀ ਦੁਆਰਾ ਲਿਆਇਆ ਅਤੇ ਉਹਨਾਂ ਨੂੰ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਕੋਲ ਗਿਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.