ਏਜ਼ਰਾ 10

ਜਦ ਅਜ਼ਰਾ ਨੇ ਪਰਮੇਸ਼ਵਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।

Ezra 10:1 (UKJV) Now when Ezra had prayed, and when he had confessed, weeping and casting himself down before the house of God, there assembled unto him out of Israel a very great congregation of men and women and children: for the people wept very sore.

1ਜਦ ਅਜ਼ਰਾ ਨੇ ਪਰਮੇਸ਼ਵਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।

2ਤਦ ਏਲਾਮ ਦੀ ਵੰਸ਼ ਵਿੱਚੋਂ ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਵਿੱਚੋਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਕੇ ਆਪਣੇ ਪਰਮੇਸ਼ਵਰ ਨਾਲ ਬੇਵਫ਼ਾ ਹੋਏ ਹਾਂ। ਪਰ ਇਸ ਦੇ ਬਾਵਜੂਦ, ਇਸਰਾਏਲ ਲਈ ਅਜੇ ਵੀ ਉਮੀਦ ਹੈ।

3ਹੁਣ ਅਸੀਂ ਆਪਣੇ ਪਰਮੇਸ਼ਵਰ ਦੇ ਅੱਗੇ ਇੱਕ ਨੇਮ ਬੰਨ੍ਹੀਏ ਜੋ ਇਨ੍ਹਾਂ ਸਾਰੀਆਂ ਔਰਤਾਂ ਅਤੇ ਉਹਨਾਂ ਦੇ ਬਾਲਕਾਂ ਨੂੰ ਮੇਰੇ ਸੁਆਮੀ ਦੀ ਅਤੇ ਸਾਡੇ ਪਰਮੇਸ਼ਵਰ ਦੇ ਹੁਕਮਾਂ ਤੋਂ ਡਰਨ ਵਾਲਿਆਂ ਦੀ ਸਲਾਹ ਦੇ ਅਨੁਸਾਰ ਵਿਦਾ ਕਰੀਏ। ਇਹ ਕੰਮ ਬਿਵਸਥਾ ਅਨੁਸਾਰ ਕੀਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.