ਏਜ਼ਰਾ 10

ਪਰ ਇੱਥੇ ਬਹੁਤ ਸਾਰੇ ਲੋਕ ਹਨ ਅਤੇ ਇਹ ਬਰਸਾਤ ਦਾ ਮੌਸਮ ਹੈ। ਇਸ ਲਈ ਅਸੀਂ ਬਾਹਰ ਖੜ੍ਹੇ ਨਹੀਂ ਹੋ ਸਕਦੇ। ਇਸ ਤੋਂ ਇਲਾਵਾ, ਇਹ ਮਾਮਲਾ ਇੱਕ-ਦੋ ਦਿਨਾਂ ਵਿੱਚ ਸੰਭਾਲਿਆ ਨਹੀਂ ਜਾ ਸਕਦਾ, ਕਿਉਂਕਿ ਅਸੀਂ ਇਸ ਚੀਜ਼ ਵਿੱਚ ਬਹੁਤ ਪਾਪ ਕੀਤਾ ਹੈ।

Ezra 10:13 (UKJV) But the people are many, and it is a time of much rain, and we are not able to stand without, neither is this a work of one day or two: for we are many that have transgressed in this thing.

11ਹੁਣ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਯਾਹਵੇਹ ਦਾ ਆਦਰ ਕਰੋ, ਅਤੇ ਉਸਦੀ ਇੱਛਾ ਪੂਰੀ ਕਰੋ। ਆਪਣੇ ਆਪ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਤੋਂ ਅਤੇ ਆਪਣੀਆਂ ਵਿਦੇਸ਼ੀ ਪਤਨੀਆਂ ਤੋਂ ਵੱਖ ਕਰੋ।”

12ਸਾਰੀ ਸਭਾ ਨੇ ਉੱਚੀ ਆਵਾਜ਼ ਵਿੱਚ ਉੱਤਰ ਦਿੱਤਾ, “ਤੁਸੀਂ ਠੀਕ ਹੋ! ਸਾਨੂੰ ਤੁਹਾਡੇ ਕਹਿਣ ਅਨੁਸਾਰ ਕਰਨਾ ਚਾਹੀਦਾ ਹੈ।

13ਪਰ ਇੱਥੇ ਬਹੁਤ ਸਾਰੇ ਲੋਕ ਹਨ ਅਤੇ ਇਹ ਬਰਸਾਤ ਦਾ ਮੌਸਮ ਹੈ। ਇਸ ਲਈ ਅਸੀਂ ਬਾਹਰ ਖੜ੍ਹੇ ਨਹੀਂ ਹੋ ਸਕਦੇ। ਇਸ ਤੋਂ ਇਲਾਵਾ, ਇਹ ਮਾਮਲਾ ਇੱਕ-ਦੋ ਦਿਨਾਂ ਵਿੱਚ ਸੰਭਾਲਿਆ ਨਹੀਂ ਜਾ ਸਕਦਾ, ਕਿਉਂਕਿ ਅਸੀਂ ਇਸ ਚੀਜ਼ ਵਿੱਚ ਬਹੁਤ ਪਾਪ ਕੀਤਾ ਹੈ।

14ਸਾਡੇ ਅਧਿਕਾਰੀ ਸਾਰੀ ਸਭਾ ਲਈ ਕੰਮ ਕਰਨ। ਫ਼ੇਰ ਸਾਡੇ ਨਗਰਾਂ ਵਿੱਚ ਹਰ ਕੋਈ ਜਿਸ ਨੇ ਕਿਸੇ ਵਿਦੇਸ਼ੀ ਔਰਤ ਨਾਲ ਵਿਆਹ ਕੀਤਾ ਹੈ, ਇੱਕ ਨਿਸ਼ਚਿਤ ਸਮੇਂ ਉੱਤੇ ਹਰੇਕ ਨਗਰ ਦੇ ਬਜ਼ੁਰਗਾਂ ਅਤੇ ਨਿਆਂਕਾਰਾਂ ਦੇ ਨਾਲ ਆਉਣ, ਜਦ ਤੱਕ ਇਸ ਗੱਲ ਵਿੱਚ ਸਾਡੇ ਪਰਮੇਸ਼ਵਰ ਦਾ ਕਹਿਰ ਸਾਡੇ ਤੋਂ ਦੂਰ ਨਾ ਹੋ ਜਾਵੇ।”

15ਸਿਰਫ ਅਸਾਹੇਲ ਦਾ ਪੁੱਤਰ ਯੋਨਾਥਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.