ਏਜ਼ਰਾ 10

ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ-ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ,

Ezra 10:16 (UKJV) And the children of the captivity did so. And Ezra the priest, with certain chief of the fathers, after the house of their fathers, and all of them by their names, were separated, and sat down in the first day of the tenth month to examine the matter.

14ਸਾਡੇ ਅਧਿਕਾਰੀ ਸਾਰੀ ਸਭਾ ਲਈ ਕੰਮ ਕਰਨ। ਫ਼ੇਰ ਸਾਡੇ ਨਗਰਾਂ ਵਿੱਚ ਹਰ ਕੋਈ ਜਿਸ ਨੇ ਕਿਸੇ ਵਿਦੇਸ਼ੀ ਔਰਤ ਨਾਲ ਵਿਆਹ ਕੀਤਾ ਹੈ, ਇੱਕ ਨਿਸ਼ਚਿਤ ਸਮੇਂ ਉੱਤੇ ਹਰੇਕ ਨਗਰ ਦੇ ਬਜ਼ੁਰਗਾਂ ਅਤੇ ਨਿਆਂਕਾਰਾਂ ਦੇ ਨਾਲ ਆਉਣ, ਜਦ ਤੱਕ ਇਸ ਗੱਲ ਵਿੱਚ ਸਾਡੇ ਪਰਮੇਸ਼ਵਰ ਦਾ ਕਹਿਰ ਸਾਡੇ ਤੋਂ ਦੂਰ ਨਾ ਹੋ ਜਾਵੇ।”

15ਸਿਰਫ ਅਸਾਹੇਲ ਦਾ ਪੁੱਤਰ ਯੋਨਾਥਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ।

16ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ-ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ,

17ਅਤੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਤੱਕ ਉਹਨਾਂ ਨੇ ਉਹਨਾਂ ਸਾਰੇ ਆਦਮੀਆਂ ਦੀ ਜਾਂਚ ਪੜਤਾਲ ਕੀਤੀ ਜਿਨ੍ਹਾਂ ਨੇ ਗੈਰ ਕੌਮਾਂ ਦੀਆਂ ਔਰਤਾਂ ਨਾਲ ਵਿਆਹ ਕੀਤਾ ਸੀ।

18ਜਾਜਕਾਂ ਦੇ ਵੰਸ਼ ਵਿੱਚੋਂ, ਜਿਨ੍ਹਾਂ ਨੇ ਗੈਰ ਕੌਮਾਂ ਦੀਆਂ ਔਰਤਾਂ ਨਾਲ ਵਿਆਹ ਕੀਤਾ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਭਰਾਵਾਂ ਦੇ ਵੰਸ਼ ਵਿੱਚੋਂ: ਮਾਸੇਯਾਹ, ਅਲੀਅਜ਼ਰ, ਯਾਰੀਬ ਅਤੇ ਗਦਲਯਾਹ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.