ਏਜ਼ਰਾ 10

ਅਤੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਤੱਕ ਉਹਨਾਂ ਨੇ ਉਹਨਾਂ ਸਾਰੇ ਆਦਮੀਆਂ ਦੀ ਜਾਂਚ ਪੜਤਾਲ ਕੀਤੀ ਜਿਨ੍ਹਾਂ ਨੇ ਗੈਰ ਕੌਮਾਂ ਦੀਆਂ ਔਰਤਾਂ ਨਾਲ ਵਿਆਹ ਕੀਤਾ ਸੀ।

Ezra 10:17 (UKJV) And they made an end with all the men that had taken strange wives by the first day of the first month.

15ਸਿਰਫ ਅਸਾਹੇਲ ਦਾ ਪੁੱਤਰ ਯੋਨਾਥਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ।

16ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ-ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ,

17ਅਤੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਤੱਕ ਉਹਨਾਂ ਨੇ ਉਹਨਾਂ ਸਾਰੇ ਆਦਮੀਆਂ ਦੀ ਜਾਂਚ ਪੜਤਾਲ ਕੀਤੀ ਜਿਨ੍ਹਾਂ ਨੇ ਗੈਰ ਕੌਮਾਂ ਦੀਆਂ ਔਰਤਾਂ ਨਾਲ ਵਿਆਹ ਕੀਤਾ ਸੀ।

18ਜਾਜਕਾਂ ਦੇ ਵੰਸ਼ ਵਿੱਚੋਂ, ਜਿਨ੍ਹਾਂ ਨੇ ਗੈਰ ਕੌਮਾਂ ਦੀਆਂ ਔਰਤਾਂ ਨਾਲ ਵਿਆਹ ਕੀਤਾ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਭਰਾਵਾਂ ਦੇ ਵੰਸ਼ ਵਿੱਚੋਂ: ਮਾਸੇਯਾਹ, ਅਲੀਅਜ਼ਰ, ਯਾਰੀਬ ਅਤੇ ਗਦਲਯਾਹ।

19(ਉਹਨਾਂ ਸਾਰਿਆਂ ਨੇ ਆਪੋ-ਆਪਣੀਆਂ ਪਤਨੀਆਂ ਨੂੰ ਤਿਆਗਣ ਦਾ ਇਕਰਾਰ ਕੀਤਾ ਅਤੇ ਹਰੇਕ ਨੇ ਆਪਣੇ ਦੋਸ਼ ਲਈ ਇੱਜੜ ਵਿੱਚੋਂ ਇੱਕ-ਇੱਕ ਭੇਡੂ ਦੋਸ਼ ਦੀ ਭੇਟ ਵਜੋਂ ਚੜ੍ਹਾਇਆ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.