ਏਜ਼ਰਾ 10

ਤਦ ਏਲਾਮ ਦੀ ਵੰਸ਼ ਵਿੱਚੋਂ ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਵਿੱਚੋਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਕੇ ਆਪਣੇ ਪਰਮੇਸ਼ਵਰ ਨਾਲ ਬੇਵਫ਼ਾ ਹੋਏ ਹਾਂ। ਪਰ ਇਸ ਦੇ ਬਾਵਜੂਦ, ਇਸਰਾਏਲ ਲਈ ਅਜੇ ਵੀ ਉਮੀਦ ਹੈ।

Ezra 10:2 (UKJV) And Shechaniah the son of Jehiel, one of the sons of Elam, answered and said unto Ezra, We have trespassed against our God, and have taken strange wives of the people of the land: yet now there is hope in Israel concerning this thing.

1ਜਦ ਅਜ਼ਰਾ ਨੇ ਪਰਮੇਸ਼ਵਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।

2ਤਦ ਏਲਾਮ ਦੀ ਵੰਸ਼ ਵਿੱਚੋਂ ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਵਿੱਚੋਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਕੇ ਆਪਣੇ ਪਰਮੇਸ਼ਵਰ ਨਾਲ ਬੇਵਫ਼ਾ ਹੋਏ ਹਾਂ। ਪਰ ਇਸ ਦੇ ਬਾਵਜੂਦ, ਇਸਰਾਏਲ ਲਈ ਅਜੇ ਵੀ ਉਮੀਦ ਹੈ।

3ਹੁਣ ਅਸੀਂ ਆਪਣੇ ਪਰਮੇਸ਼ਵਰ ਦੇ ਅੱਗੇ ਇੱਕ ਨੇਮ ਬੰਨ੍ਹੀਏ ਜੋ ਇਨ੍ਹਾਂ ਸਾਰੀਆਂ ਔਰਤਾਂ ਅਤੇ ਉਹਨਾਂ ਦੇ ਬਾਲਕਾਂ ਨੂੰ ਮੇਰੇ ਸੁਆਮੀ ਦੀ ਅਤੇ ਸਾਡੇ ਪਰਮੇਸ਼ਵਰ ਦੇ ਹੁਕਮਾਂ ਤੋਂ ਡਰਨ ਵਾਲਿਆਂ ਦੀ ਸਲਾਹ ਦੇ ਅਨੁਸਾਰ ਵਿਦਾ ਕਰੀਏ। ਇਹ ਕੰਮ ਬਿਵਸਥਾ ਅਨੁਸਾਰ ਕੀਤਾ ਜਾਵੇ।

4ਉੱਠ, ਇਹ ਮਾਮਲਾ ਤੁਹਾਡੇ ਹੱਥ ਵਿੱਚ ਹੈ। ਅਸੀਂ ਤੁਹਾਡਾ ਸਮਰਥਨ ਕਰਾਂਗੇ, ਇਸ ਲਈ ਹੌਂਸਲਾ ਰੱਖੋ ਅਤੇ ਅਜਿਹਾ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.