ਏਜ਼ਰਾ 10

ਤਿੰਨਾਂ ਦਿਨਾਂ ਵਿੱਚ, ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕ ਯੇਰੂਸ਼ਲੇਮ ਵਿੱਚ ਇਕੱਠੇ ਹੋ ਗਏ ਅਤੇ ਨੌਵੇਂ ਮਹੀਨੇ ਦੀ ਵੀਹਵੀਂ ਤਾਰੀਖ਼ ਨੂੰ ਸਾਰੇ ਲੋਕ ਪਰਮੇਸ਼ਵਰ ਦੇ ਭਵਨ ਦੇ ਅੱਗੇ ਚੌਂਕ ਵਿੱਚ ਬੈਠੇ ਹੋਏ ਸਨ, ਇਸ ਮੌਕੇ ਅਤੇ ਮੀਂਹ ਦੇ ਕਾਰਨ ਬਹੁਤ ਦੁੱਖੀ ਸਨ।

Ezra 10:9 (UKJV) Then all the men of Judah and Benjamin gathered themselves together unto Jerusalem within three days. It was the ninth month, on the twentieth day of the month; and all the people sat in the street of the house of God, trembling because of this matter, and for the great rain.

7ਤਦ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਸਾਰੇ ਲੋਕਾਂ ਲਈ ਮੁਨਾਦੀ ਕਰਵਾਈ ਕਿ ਉਹ ਯੇਰੂਸ਼ਲੇਮ ਵਿੱਚ ਇਕੱਠੇ ਹੋ ਜਾਣ।

8ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ।

9ਤਿੰਨਾਂ ਦਿਨਾਂ ਵਿੱਚ, ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕ ਯੇਰੂਸ਼ਲੇਮ ਵਿੱਚ ਇਕੱਠੇ ਹੋ ਗਏ ਅਤੇ ਨੌਵੇਂ ਮਹੀਨੇ ਦੀ ਵੀਹਵੀਂ ਤਾਰੀਖ਼ ਨੂੰ ਸਾਰੇ ਲੋਕ ਪਰਮੇਸ਼ਵਰ ਦੇ ਭਵਨ ਦੇ ਅੱਗੇ ਚੌਂਕ ਵਿੱਚ ਬੈਠੇ ਹੋਏ ਸਨ, ਇਸ ਮੌਕੇ ਅਤੇ ਮੀਂਹ ਦੇ ਕਾਰਨ ਬਹੁਤ ਦੁੱਖੀ ਸਨ।

10ਤਦ ਅਜ਼ਰਾ ਜਾਜਕ ਖੜ੍ਹਾ ਹੋਇਆ ਅਤੇ ਉਹਨਾਂ ਨੂੰ ਆਖਿਆ, “ਤੁਸੀਂ ਬੇਵਫ਼ਾ ਹੋ ਗਏ ਹੋ। ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਲਿਆ ਹੈ, ਇਸ ਨਾਲ ਇਸਰਾਏਲ ਦੇ ਦੋਸ਼ ਵਿੱਚ ਵਾਧਾ ਹੋਇਆ ਹੈ।

11ਹੁਣ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਯਾਹਵੇਹ ਦਾ ਆਦਰ ਕਰੋ, ਅਤੇ ਉਸਦੀ ਇੱਛਾ ਪੂਰੀ ਕਰੋ। ਆਪਣੇ ਆਪ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਤੋਂ ਅਤੇ ਆਪਣੀਆਂ ਵਿਦੇਸ਼ੀ ਪਤਨੀਆਂ ਤੋਂ ਵੱਖ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.