1ਹੁਣ ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਗ਼ੁਲਾਮੀ ਤੋਂ ਬਾਹਰ ਆਏ ਸਨ, ਜਿਨ੍ਹਾਂ ਨੂੰ ਬਾਬੇਲ ਦਾ ਰਾਜਾ ਨਬੂਕਦਨੇਜ਼ਰ ਗ਼ੁਲਾਮ ਬਣਾ ਕੇ ਬਾਬੇਲ ਲੈ ਗਿਆ ਸੀ (ਉਹ ਯੇਰੂਸ਼ਲੇਮ ਅਤੇ ਯਹੂਦਾਹ ਨੂੰ ਵਾਪਸ ਆਏ ਅਤੇ ਆਪਣੇ-ਆਪਣੇ ਨਗਰ ਨੂੰ ਮੁੜ ਗਏ,
2ਜੋ ਜ਼ਰੁੱਬਾਬੇਲ ਦੇ ਨਾਲ ਆਏ ਇਹ ਸਨ: ਯੇਸ਼ੂਆ, ਨਹਮਯਾਹ, ਸਰਾਯਾਹ, ਰਿਲਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਾਆਨਾਹ): ਇਸਰਾਏਲ ਦੇ ਮਨੁੱਖਾਂ ਦੀ ਗਿਣਤੀ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਇਸ ਤਰ੍ਹਾਂ ਲਿਖੀ ਗਈ ਹੈ:
3ਪਾਰੋਸ਼ ਦੀ ਸੰਤਾਨ 2,172