61ਅਤੇ ਜਾਜਕਾਂ ਵਿੱਚੋਂ: ਹੋਬਯਾਹ ਦੀ ਸੰਤਾਨ, ਹਕੋਜ਼ ਅਤੇ ਬਾਰਜ਼ਿੱਲਈ ਦੀ ਸੰਤਾਨ (ਇੱਕ ਆਦਮੀ ਜਿਸ ਨੇ ਗਿਲਆਦੀ ਬਾਰਜ਼ਿੱਲਈ ਦੀ ਇੱਕ ਧੀ ਨਾਲ ਵਿਆਹ ਕੀਤਾ ਸੀ ਅਤੇ ਉਸ ਦੇ ਨਾਮ ਨਾਲ ਬੁਲਾਇਆ ਗਿਆ ਸੀ)।
62ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
63ਰਾਜਪਾਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਕੋਈ ਜਾਜਕ ਊਰੀਮ ਅਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਵੀ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
64ਸਾਰੀ ਸਭਾ ਮਿਲ ਕੇ 42,360 ਸੀ
65ਉਨ੍ਹਾਂ ਦੇ 7,337 ਮਰਦ ਅਤੇ ਔਰਤਾਂ ਨੌਕਰਾਂ ਅਤੇ ਨੌਕਰਾਣੀਆਂ ਤੋਂ ਇਲਾਵਾ ਅਤੇ ਉਨ੍ਹਾਂ ਕੋਲ 200 ਮਰਦ ਅਤੇ ਔਰਤਾਂ ਗਾਇਕ ਵੀ ਸਨ।