ਏਜ਼ਰਾ 3

ਉਸਤਤ ਅਤੇ ਧੰਨਵਾਦ ਦੇ ਨਾਲ ਉਨ੍ਹਾਂ ਨੇ ਯਾਹਵੇਹ ਲਈ ਗਾਇਆ: “ਉਹ ਚੰਗਾ ਹੈ; ਇਸਰਾਏਲ ਲਈ ਉਸ ਦਾ ਪਿਆਰ ਸਦਾ ਕਾਇਮ ਰਹੇਗਾ।” ਅਤੇ ਸਾਰੇ ਲੋਕਾਂ ਨੇ ਯਾਹਵੇਹ ਦੀ ਉਸਤਤ ਦਾ ਇੱਕ ਵੱਡਾ ਜੈਕਾਰਾ ਗਜਾਇਆ, ਕਿਉਂਕਿ ਯਾਹਵੇਹ ਦੇ ਘਰ ਦੀ ਨੀਂਹ ਰੱਖੀ ਗਈ ਸੀ।

Ezra 3:11 (UKJV) And they sang together by course in praising and giving thanks unto the LORD; because he is good, for his mercy endures for ever toward Israel. And all the people shouted with a great shout, when they praised the LORD, because the foundation of the house of the LORD was laid.

9ਤਦ ਯੇਸ਼ੂਆ ਤੇ ਉਸ ਦੇ ਪੁੱਤਰ ਤੇ ਭਰਾ ਅਤੇ ਕਦਮੀਏਲ ਤੇ ਉਸ ਦੇ ਪੁੱਤਰ ਜਿਹੜੇ ਯਹੂਦਾਹ ਦੀ ਅੰਸ ਤੋਂ ਸਨ ਮਿਲ ਕੇ ਉੱਠੇ ਭਈ ਪਰਮੇਸ਼ਵਰ ਦੇ ਭਵਨ ਵਿੱਚ ਕਾਰੀਗਰਾਂ ਦੀ ਵੇਖ ਭਾਲ ਕਰਨ ਅਤੇ ਹੇਨਾਦਾਦ ਦੇ ਪੁੱਤਰ ਤੇ ਭਰਾ ਵੀ ਜਿਹੜੇ ਲੇਵੀ ਸਨ ਉਨ੍ਹਾਂ ਦੇ ਨਾਲ ਸਨ।

10ਜਦੋਂ ਰਾਜ ਮਿਸਤਰੀਆਂ ਨੇ ਯਾਹਵੇਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕਾਂ ਨੇ ਆਪਣੇ ਬਸਤਰਾਂ ਅਤੇ ਤੁਰ੍ਹੀਆਂ ਨਾਲ ਅਤੇ ਲੇਵੀਆਂ (ਆਸਾਫ਼ ਦੇ ਪੁੱਤਰਾਂ) ਨੇ ਝਾਂਜਾਂ ਨਾਲ, ਯਾਹਵੇਹ ਦੀ ਉਸਤਤ ਕਰਨ ਲਈ ਆਪਣੇ ਸਥਾਨਾਂ ਨੂੰ ਲੈ ਲਿਆ। ਯਾਹਵੇਹ, ਜਿਵੇਂ ਕਿ ਇਸਰਾਏਲ ਦੇ ਰਾਜਾ ਦਾਵੀਦ ਦੁਆਰਾ ਨਿਰਧਾਰਤ ਕੀਤਾ ਗਿਆ ਹੈ।

11ਉਸਤਤ ਅਤੇ ਧੰਨਵਾਦ ਦੇ ਨਾਲ ਉਨ੍ਹਾਂ ਨੇ ਯਾਹਵੇਹ ਲਈ ਗਾਇਆ: “ਉਹ ਚੰਗਾ ਹੈ; ਇਸਰਾਏਲ ਲਈ ਉਸ ਦਾ ਪਿਆਰ ਸਦਾ ਕਾਇਮ ਰਹੇਗਾ।” ਅਤੇ ਸਾਰੇ ਲੋਕਾਂ ਨੇ ਯਾਹਵੇਹ ਦੀ ਉਸਤਤ ਦਾ ਇੱਕ ਵੱਡਾ ਜੈਕਾਰਾ ਗਜਾਇਆ, ਕਿਉਂਕਿ ਯਾਹਵੇਹ ਦੇ ਘਰ ਦੀ ਨੀਂਹ ਰੱਖੀ ਗਈ ਸੀ।

12ਪਰੰਤੂ ਜਾਜਕਾਂ ਤੇ ਲੇਵੀਆਂ ਤੇ ਪਿੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਬਹੁਤ ਸਾਰੇ ਬੁੱਢੇ ਲੋਕ ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ ਜਿਸ ਵੇਲੇ ਇਸ ਭਵਨ ਦੀ ਨੀਂਹ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਰੱਖੀ ਗਈ ਤਾਂ ਉੱਚੀ-ਉੱਚੀ ਰੋਣ ਲੱਗ ਪਏ ਅਤੇ ਬਥੇਰੇ ਨਿਹਾਲ ਹੋ ਕੇ ਉੱਚੇ ਸ਼ਬਦ ਨਾਲ ਲਲਕਾਰੇ।

13ਕੋਈ ਵੀ ਖੁਸ਼ੀ ਦੀਆਂ ਚੀਕਾਂ ਦੀ ਆਵਾਜ਼ ਨੂੰ ਰੋਣ ਦੀ ਆਵਾਜ਼ ਨਾਲੋਂ ਵੱਖਰਾ ਨਹੀਂ ਕਰ ਸਕਦਾ ਸੀ ਕਿਉਂਕਿ ਲੋਕਾਂ ਨੇ ਬਹੁਤ ਰੌਲਾ ਪਾਇਆ ਸੀ ਅਤੇ ਆਵਾਜ਼ ਦੂਰ ਤੱਕ ਸੁਣਾਈ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.