ਏਜ਼ਰਾ 4

ਯੇਰੂਸ਼ਲੇਮ ਵਿੱਚ ਸ਼ਕਤੀਸ਼ਾਲੀ ਰਾਜੇ ਸਨ ਜੋ ਪੂਰੇ ਫ਼ਰਾਤ ਦੇ ਪਾਰ ਰਾਜ ਕਰਦੇ ਸਨ ਅਤੇ ਉਹਨਾਂ ਨੂੰ ਟੈਕਸ, ਨਜ਼ਰਾਨਾ ਅਤੇ ਫ਼ਰਜ਼ ਅਦਾ ਕੀਤੇ ਜਾਂਦੇ ਸਨ।

Ezra 4:20 (UKJV) There have been mighty kings also over Jerusalem, which have ruled over all countries beyond the river; and toll, tribute, and custom, was paid unto them.

18ਜੋ ਚਿੱਠੀ ਤੁਸੀਂ ਸਾਨੂੰ ਭੇਜੀ ਹੈ, ਉਹ ਮੇਰੀ ਹਾਜ਼ਰੀ ਵਿੱਚ ਪੜ੍ਹੀ ਅਤੇ ਅਨੁਵਾਦ ਕੀਤੀ ਗਈ ਹੈ।

19ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।

20ਯੇਰੂਸ਼ਲੇਮ ਵਿੱਚ ਸ਼ਕਤੀਸ਼ਾਲੀ ਰਾਜੇ ਸਨ ਜੋ ਪੂਰੇ ਫ਼ਰਾਤ ਦੇ ਪਾਰ ਰਾਜ ਕਰਦੇ ਸਨ ਅਤੇ ਉਹਨਾਂ ਨੂੰ ਟੈਕਸ, ਨਜ਼ਰਾਨਾ ਅਤੇ ਫ਼ਰਜ਼ ਅਦਾ ਕੀਤੇ ਜਾਂਦੇ ਸਨ।

21ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।

22ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.