20ਯੇਰੂਸ਼ਲੇਮ ਵਿੱਚ ਸ਼ਕਤੀਸ਼ਾਲੀ ਰਾਜੇ ਸਨ ਜੋ ਪੂਰੇ ਫ਼ਰਾਤ ਦੇ ਪਾਰ ਰਾਜ ਕਰਦੇ ਸਨ ਅਤੇ ਉਹਨਾਂ ਨੂੰ ਟੈਕਸ, ਨਜ਼ਰਾਨਾ ਅਤੇ ਫ਼ਰਜ਼ ਅਦਾ ਕੀਤੇ ਜਾਂਦੇ ਸਨ।
21ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।
22ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?
23ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯੇਰੂਸ਼ਲੇਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।
24ਇਸ ਤਰ੍ਹਾਂ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਭਵਨ ਦਾ ਕੰਮ ਰੁਕ ਗਿਆ।