ਏਜ਼ਰਾ 4

ਅਤੇ ਫ਼ਾਰਸ ਦੇ ਪਾਤਸ਼ਾਹ ਕੋਰੇਸ਼ ਦੇ ਦਿਨਾਂ ਤੋਂ ਲੈ ਕੇ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਤੱਕ ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।

Ezra 4:5 (UKJV) And hired counsellors against them, to frustrate their purpose, all the days of Cyrus king of Persia, even until the reign of Darius king of Persia.

3ਪਰ ਜ਼ਰੁੱਬਾਬੇਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਦੇ ਬਾਕੀ ਮੁਖੀਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ਵਰ ਲਈ ਭਵਨ ਬਣਾਉਣ ਵਿੱਚ ਤੁਹਾਡਾ ਸਾਡੇ ਨਾਲ ਕੋਈ ਹਿੱਸਾ ਨਹੀਂ ਹੈ। ਅਸੀਂ ਇਕੱਲੇ ਇਸ ਨੂੰ ਇਸਰਾਏਲ ਦੇ ਪਰਮੇਸ਼ਵਰ ਲਈ ਭਵਨ ਬਣਾਵਾਂਗੇ, ਜਿਵੇਂ ਫ਼ਾਰਸ ਦੇ ਰਾਜਾ ਕੋਰੇਸ਼ ਨੇ ਸਾਨੂੰ ਆਗਿਆ ਦਿੱਤੀ ਹੈ।”

4ਤਦ ਉਹਨਾਂ ਦੇ ਆਲੇ-ਦੁਆਲੇ ਦੇ ਲੋਕ ਯਹੂਦਾਹ ਦੇ ਲੋਕਾਂ ਨੂੰ ਨਿਰਾਸ਼ ਕਰਨ ਅਤੇ ਉਹਨਾਂ ਨੂੰ ਉਸਾਰੀ ਕਰਨ ਤੋਂ ਡਰਾਉਣ ਲਈ ਚਲੇ ਗਏ

5ਅਤੇ ਫ਼ਾਰਸ ਦੇ ਪਾਤਸ਼ਾਹ ਕੋਰੇਸ਼ ਦੇ ਦਿਨਾਂ ਤੋਂ ਲੈ ਕੇ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਤੱਕ ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।

6ਅਹਸ਼ਵੇਰੋਸ਼ ਦੇ ਰਾਜ ਦੇ ਸ਼ੁਰੂ ਵਿੱਚ ਹੀ ਉਹਨਾਂ ਨੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਉੱਤੇ ਦੋਸ਼ ਲਗਾਇਆ।

7ਅਤੇ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰੇਦਥ, ਤਬੀਲ ਤੇ ਉਹ ਦੇ ਬਾਕੀ ਸਾਰੇ ਸਾਥੀਆਂ ਨੇ ਫ਼ਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਨੂੰ ਲਿਖਿਆ ਅਤੇ ਉਨ੍ਹਾਂ ਦੀ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਬੋਲੀ ਵਿੱਚ ਲਿਖੀ ਹੋਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.