7ਅਤੇ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰੇਦਥ, ਤਬੀਲ ਤੇ ਉਹ ਦੇ ਬਾਕੀ ਸਾਰੇ ਸਾਥੀਆਂ ਨੇ ਫ਼ਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਨੂੰ ਲਿਖਿਆ ਅਤੇ ਉਨ੍ਹਾਂ ਦੀ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਬੋਲੀ ਵਿੱਚ ਲਿਖੀ ਹੋਈ ਸੀ।
8ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯੇਰੂਸ਼ਲੇਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ:
9ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੂਸ਼ਨਕਾਈ, ਦਹਾਵੀ, ਏਲਾਮੀ,
10ਅਤੇ ਉਨ੍ਹਾਂ ਕੌਮਾਂ ਨੇ, ਜਿਨ੍ਹਾਂ ਨੂੰ ਮਹਾਨ ਅਤੇ ਆਦਰਯੋਗ ਆਸਨੱਪਰ ਨੇ ਪਾਰ ਲਿਆ ਕੇ ਸਾਮਰਿਯਾ ਨਗਰ ਤੇ ਫ਼ਰਾਤ ਨਦੀ ਦੂਜੇ ਪਾਸੇ ਦੇ ਬਾਕੀ ਦੇਸ਼ ਵਿੱਚ ਵਸਾਇਆ ਸੀ, ਇੱਕ ਚਿੱਠੀ ਲਿਖੀ।
11(ਇਹ ਉਸ ਚਿੱਠੀ ਦੀ ਇੱਕ ਨਕਲ ਹੈ ਜੋ ਉਹਨਾਂ ਨੇ ਉਸ ਨੂੰ ਭੇਜੀ ਸੀ।) ਰਾਜਾ ਅਰਤਹਸ਼ਸ਼ਤਾ ਨੂੰ, ਫ਼ਰਾਤ ਦੇ ਪਾਰ ਤੁਹਾਡੇ ਸੇਵਕਾਂ ਵੱਲੋਂ: