ਏਜ਼ਰਾ 5

ਪਰ ਕਿਉਂਕਿ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ਵਰ ਨੂੰ ਨਾਰਾਜ਼ ਕੀਤਾ, ਉਸ ਨੇ ਉਹਨਾਂ ਨੂੰ ਬਾਬੇਲ ਦੇ ਰਾਜੇ ਨਬੂਕਦਨੱਸਰ ਕਸਦੀ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਢਾਹ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਬਾਬੇਲ ਨੂੰ ਲੈ ਗਿਆ।

Ezra 5:12 (UKJV) But after that our fathers had provoked the God of heaven unto wrath, he gave them into the hand of Nebuchadnezzar the king of Babylon, the Chaldean, who destroyed this house, and carried the people away into Babylon.

10ਅਸੀਂ ਉਹਨਾਂ ਤੋਂ ਉਹਨਾਂ ਦੇ ਨਾਮ ਵੀ ਪੁੱਛੇ ਤਾਂ ਜੋ ਅਸੀਂ ਤੁਹਾਡੀ ਜਾਣਕਾਰੀ ਲਈ ਉਹਨਾਂ ਦੇ ਆਗੂਆਂ ਦੇ ਨਾਮ ਲਿਖ ਸਕੀਏ।

11ਇਹ ਉਹ ਉੱਤਰ ਹੈ ਜੋ ਉਹਨਾਂ ਨੇ ਸਾਨੂੰ ਦਿੱਤਾ: “ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ਵਰ ਦੇ ਸੇਵਕ ਹਾਂ, ਅਤੇ ਅਸੀਂ ਉਸ ਭਵਨ ਨੂੰ ਦੁਬਾਰਾ ਬਣਾ ਰਹੇ ਹਾਂ ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।

12ਪਰ ਕਿਉਂਕਿ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ਵਰ ਨੂੰ ਨਾਰਾਜ਼ ਕੀਤਾ, ਉਸ ਨੇ ਉਹਨਾਂ ਨੂੰ ਬਾਬੇਲ ਦੇ ਰਾਜੇ ਨਬੂਕਦਨੱਸਰ ਕਸਦੀ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਢਾਹ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਬਾਬੇਲ ਨੂੰ ਲੈ ਗਿਆ।

13“ਪਰ ਬਾਬੇਲ ਦੇ ਰਾਜੇ ਕੋਰਸ਼ ਦੇ ਪਹਿਲੇ ਸਾਲ ਵਿੱਚ, ਰਾਜਾ ਕੋਰਸ਼ ਨੇ ਪਰਮੇਸ਼ਵਰ ਦੇ ਇਸ ਭਵਨ ਨੂੰ ਦੁਬਾਰਾ ਬਣਾਉਣ ਦਾ ਫ਼ਰਮਾਨ ਜਾਰੀ ਕੀਤਾ।

14ਪਰਮੇਸ਼ਵਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆਂ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯੇਰੂਸ਼ਲੇਮ ਦੇ ਮੰਦਰ ਵਿੱਚੋਂ ਕੱਢ ਕੇ ਬਾਬੇਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬੇਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.