ਏਜ਼ਰਾ 5

ਇਹ ਹੈ ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ।

Ezra 5:6 (UKJV) The copy of the letter that Tatnai, governor on this side the river, and Shetharboznai and his companions the Apharsachites, which were on this side the river, sent unto Darius the king:

4ਉਹਨਾਂ ਨੇ ਇਹ ਵੀ ਪੁੱਛਿਆ ਕਿ “ਜਿਹੜੇ ਲੋਕ ਇਸ ਭਵਨ ਨੂੰ ਬਣਾ ਰਹੇ ਹਨ ਉਹਨਾਂ ਦੇ ਕੀ ਨਾਮ ਹਨ?”

5ਪਰ ਪਰਮੇਸ਼ਵਰ ਦੀ ਨਜ਼ਰ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ।

6ਇਹ ਹੈ ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ।

7ਜੋ ਚਿੱਠੀ ਉਹਨਾਂ ਭੇਜੀ ਸੀ ਉਹ ਇਸ ਪ੍ਰਕਾਰ ਹੈ: ਰਾਜਾ ਦਾਰਾ ਨੂੰ ਦਿਲੋਂ ਸ਼ੁਭਕਾਮਨਾਵਾਂ।

8ਰਾਜਾ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਜ਼ਿਲ੍ਹੇ ਵਿੱਚ, ਮਹਾਨ ਪਰਮੇਸ਼ਵਰ ਦੇ ਭਵਨ ਵਿੱਚ ਗਏ ਸੀ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.