ਏਜ਼ਰਾ 5

ਅਸੀਂ ਬਜ਼ੁਰਗਾਂ ਨੂੰ ਸਵਾਲ ਕੀਤਾ ਅਤੇ ਉਹਨਾਂ ਨੂੰ ਪੁੱਛਿਆ, “ਤੁਹਾਨੂੰ ਇਸ ਭਵਨ ਨੂੰ ਦੁਬਾਰਾ ਬਣਾਉਣ ਅਤੇ ਇਸਨੂੰ ਪੂਰਾ ਕਰਨ ਦਾ ਅਧਿਕਾਰ ਕਿਸਨੇ ਦਿੱਤਾ ਹੈ?”

Ezra 5:9 (UKJV) Then asked we those elders, and said unto them thus, Who commanded you to build this house, and to make up these walls?

7ਜੋ ਚਿੱਠੀ ਉਹਨਾਂ ਭੇਜੀ ਸੀ ਉਹ ਇਸ ਪ੍ਰਕਾਰ ਹੈ: ਰਾਜਾ ਦਾਰਾ ਨੂੰ ਦਿਲੋਂ ਸ਼ੁਭਕਾਮਨਾਵਾਂ।

8ਰਾਜਾ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਜ਼ਿਲ੍ਹੇ ਵਿੱਚ, ਮਹਾਨ ਪਰਮੇਸ਼ਵਰ ਦੇ ਭਵਨ ਵਿੱਚ ਗਏ ਸੀ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।

9ਅਸੀਂ ਬਜ਼ੁਰਗਾਂ ਨੂੰ ਸਵਾਲ ਕੀਤਾ ਅਤੇ ਉਹਨਾਂ ਨੂੰ ਪੁੱਛਿਆ, “ਤੁਹਾਨੂੰ ਇਸ ਭਵਨ ਨੂੰ ਦੁਬਾਰਾ ਬਣਾਉਣ ਅਤੇ ਇਸਨੂੰ ਪੂਰਾ ਕਰਨ ਦਾ ਅਧਿਕਾਰ ਕਿਸਨੇ ਦਿੱਤਾ ਹੈ?”

10ਅਸੀਂ ਉਹਨਾਂ ਤੋਂ ਉਹਨਾਂ ਦੇ ਨਾਮ ਵੀ ਪੁੱਛੇ ਤਾਂ ਜੋ ਅਸੀਂ ਤੁਹਾਡੀ ਜਾਣਕਾਰੀ ਲਈ ਉਹਨਾਂ ਦੇ ਆਗੂਆਂ ਦੇ ਨਾਮ ਲਿਖ ਸਕੀਏ।

11ਇਹ ਉਹ ਉੱਤਰ ਹੈ ਜੋ ਉਹਨਾਂ ਨੇ ਸਾਨੂੰ ਦਿੱਤਾ: “ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ਵਰ ਦੇ ਸੇਵਕ ਹਾਂ, ਅਤੇ ਅਸੀਂ ਉਸ ਭਵਨ ਨੂੰ ਦੁਬਾਰਾ ਬਣਾ ਰਹੇ ਹਾਂ ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.