ਏਜ਼ਰਾ 6

ਇਸ ਤੋਂ ਇਲਾਵਾ, ਮੈਂ ਹੁਕਮ ਦਿੰਦਾ ਹਾਂ ਕਿ ਜੇ ਕੋਈ ਇਸ ਹੁਕਮ ਦੀ ਉਲੰਘਣਾ ਕਰਦਾ ਹੈ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਹਨਾਂ ਨੂੰ ਸੂਲੀ ਉੱਤੇ ਟੰਗਿਆ ਜਾਵੇਗਾ ਅਤੇ ਇਸ ਅਪਰਾਧ ਲਈ ਉਹਨਾਂ ਦੇ ਘਰ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਜਾਵੇ।

Ezra 6:11 (UKJV) Also I have made a decree, that whosoever shall alter this word, let timber be pulled down from his house, and being set up, let him be hanged thereon; and let his house be made a dunghill for this.

9ਸਵਰਗ ਦੇ ਪਰਮੇਸ਼ਵਰ ਨੂੰ ਹੋਮ ਦੀਆਂ ਭੇਟਾਂ ਲਈ ਬਲਦ, ਭੇਡੂ, ਭੇਡ ਦੇ ਬੱਚੇ, ਯੇਰੂਸ਼ਲੇਮ ਦੇ ਜਾਜਕਾਂ ਦੁਆਰਾ ਮੰਗੇ ਗਏ ਕਣਕ, ਲੂਣ, ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਉਹਨਾਂ ਨੂੰ ਜੋ ਕੁਝ ਵੀ ਚਾਹੀਦਾ ਹੈ, ਹਰ ਰੋਜ਼ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾਣਾ ਚਾਹੀਦਾ ਹੈ।

10ਤਾਂ ਜੋ ਉਹ ਸਵਰਗ ਦੇ ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੀਆਂ ਬਲੀਆਂ ਚੜ੍ਹਾਉਣ ਅਤੇ ਰਾਜੇ ਅਤੇ ਉਸ ਦੇ ਪੁੱਤਰਾਂ ਦੀ ਭਲਾਈ ਲਈ ਪ੍ਰਾਰਥਨਾ ਕਰਨ।

11ਇਸ ਤੋਂ ਇਲਾਵਾ, ਮੈਂ ਹੁਕਮ ਦਿੰਦਾ ਹਾਂ ਕਿ ਜੇ ਕੋਈ ਇਸ ਹੁਕਮ ਦੀ ਉਲੰਘਣਾ ਕਰਦਾ ਹੈ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਹਨਾਂ ਨੂੰ ਸੂਲੀ ਉੱਤੇ ਟੰਗਿਆ ਜਾਵੇਗਾ ਅਤੇ ਇਸ ਅਪਰਾਧ ਲਈ ਉਹਨਾਂ ਦੇ ਘਰ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਜਾਵੇ।

12ਪਰਮੇਸ਼ਵਰ, ਜਿਸ ਨੇ ਆਪਣਾ ਨਾਮ ਉੱਥੇ ਵਸਾਇਆ ਹੈ, ਕਿਸੇ ਵੀ ਰਾਜੇ ਜਾਂ ਲੋਕਾਂ ਨੂੰ ਜੋ ਇਸ ਫ਼ਰਮਾਨ ਨੂੰ ਬਦਲਣ ਲਈ ਜਾਂ ਯੇਰੂਸ਼ਲੇਮ ਵਿੱਚ ਇਸ ਭਵਨ ਨੂੰ ਨਸ਼ਟ ਕਰਨ ਲਈ ਹੱਥ ਉਠਾਉਂਦਾ ਹੈ, ਉਖਾੜ ਸੁੱਟੇ। ਮੈਂ ਦਾਰਾ ਨੇ ਇਹ ਹੁਕਮ ਦਿੱਤਾ ਹੈ ਕਿ ਇਸ ਨੂੰ ਲਗਨ ਨਾਲ ਪੂਰਾ ਕੀਤਾ ਜਾਵੇ।

13ਤਦ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਰਾਜਾ ਦੀ ਭੇਜੀ ਹੋਈ ਆਗਿਆ ਅਨੁਸਾਰ ਫੁਰਤੀ ਨਾਲ ਕੰਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.