ਏਜ਼ਰਾ 6

ਅਤੇ ਉਹਨਾਂ ਨੇ ਮੋਸ਼ੇਹ ਦੀ ਪੋਥੀ ਵਿੱਚ ਲਿਖੇ ਅਨੁਸਾਰ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੀ ਸੇਵਾ ਲਈ ਜਾਜਕਾਂ ਨੂੰ ਆਪਣੇ ਦਲਾਂ ਵਿੱਚ ਅਤੇ ਲੇਵੀਆਂ ਨੂੰ ਉਹਨਾਂ ਦੇ ਦਲਾਂ ਵਿੱਚ ਠਹਿਰਾਇਆ।

Ezra 6:18 (UKJV) And they set the priests in their divisions, and the Levites in their courses, for the service of God, which is at Jerusalem; as it is written in the book of Moses.

16ਤਦ ਇਸਰਾਏਲ ਦੇ ਲੋਕਾਂ ਨੇ ਅਰਥਾਤ ਜਾਜਕਾਂ, ਲੇਵੀਆਂ ਅਤੇ ਬਾਕੀ ਗ਼ੁਲਾਮਾਂ ਨੇ ਪਰਮੇਸ਼ਵਰ ਦੇ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।

17ਪਰਮੇਸ਼ਵਰ ਦੇ ਇਸ ਭਵਨ ਦੇ ਸਮਰਪਣ ਲਈ ਉਹਨਾਂ ਨੇ ਸੌ ਬਲਦ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਲਈ ਪਾਪ ਦੀ ਭੇਟ ਵਜੋਂ ਬਾਰਾਂ ਬੱਕਰੇ, ਇਸਰਾਏਲ ਦੇ ਹਰੇਕ ਗੋਤ ਲਈ ਇੱਕ-ਇੱਕ ਬਲਦ ਚੜ੍ਹਾਇਆ।

18ਅਤੇ ਉਹਨਾਂ ਨੇ ਮੋਸ਼ੇਹ ਦੀ ਪੋਥੀ ਵਿੱਚ ਲਿਖੇ ਅਨੁਸਾਰ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੀ ਸੇਵਾ ਲਈ ਜਾਜਕਾਂ ਨੂੰ ਆਪਣੇ ਦਲਾਂ ਵਿੱਚ ਅਤੇ ਲੇਵੀਆਂ ਨੂੰ ਉਹਨਾਂ ਦੇ ਦਲਾਂ ਵਿੱਚ ਠਹਿਰਾਇਆ।

19ਪਹਿਲੇ ਮਹੀਨੇ ਦੇ ਚੌਦਵੇਂ ਦਿਨ, ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਦਾ ਤਿਉਹਾਰ ਮਨਾਇਆ।

20ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.