ਏਜ਼ਰਾ 6

ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।

Ezra 6:20 (UKJV) For the priests and the Levites were purified together, all of them were pure, and killed the passover for all the children of the captivity, and for their brethren the priests, and for themselves.

18ਅਤੇ ਉਹਨਾਂ ਨੇ ਮੋਸ਼ੇਹ ਦੀ ਪੋਥੀ ਵਿੱਚ ਲਿਖੇ ਅਨੁਸਾਰ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੀ ਸੇਵਾ ਲਈ ਜਾਜਕਾਂ ਨੂੰ ਆਪਣੇ ਦਲਾਂ ਵਿੱਚ ਅਤੇ ਲੇਵੀਆਂ ਨੂੰ ਉਹਨਾਂ ਦੇ ਦਲਾਂ ਵਿੱਚ ਠਹਿਰਾਇਆ।

19ਪਹਿਲੇ ਮਹੀਨੇ ਦੇ ਚੌਦਵੇਂ ਦਿਨ, ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਦਾ ਤਿਉਹਾਰ ਮਨਾਇਆ।

20ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।

21ਸੋ ਇਸਰਾਏਲੀਆਂ ਨੇ ਜਿਹੜੇ ਗ਼ੁਲਾਮੀ ਤੋਂ ਮੁੜੇ ਸਨ, ਉਹਨਾਂ ਸਾਰਿਆਂ ਦੇ ਨਾਲ, ਜਿਨ੍ਹਾਂ ਨੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਨੂੰ ਭਾਲਣ ਲਈ ਅਤੇ ਗੈਰ-ਯਹੂਦੀ ਗੁਆਂਢੀਆਂ ਦੇ ਭੈੜੇ ਕੰਮਾਂ ਤੋਂ ਆਪਣੇ ਆਪ ਨੂੰ ਵੱਖ ਕਰਕੇ ਪਸਾਹ ਦਾ ਭੋਜਨ ਖਾਧਾ।

22ਸੱਤਾਂ ਦਿਨਾਂ ਤੱਕ ਉਹਨਾਂ ਨੇ ਪਤੀਰੀ ਰੋਟੀ ਦਾ ਪਰਬ ਖੁਸ਼ੀ ਨਾਲ ਮਨਾਇਆ ਕਿਉਂ ਜੋ ਯਾਹਵੇਹ ਨੇ ਅੱਸ਼ੂਰ ਦੇ ਰਾਜੇ ਦਾ ਰਵੱਈਆ ਬਦਲ ਕੇ ਉਹਨਾਂ ਨੂੰ ਅਨੰਦ ਨਾਲ ਭਰ ਦਿੱਤਾ ਸੀ ਤਾਂ ਜੋ ਉਹ ਪਰਮੇਸ਼ਵਰ, ਇਸਰਾਏਲ ਦੇ ਪਰਮੇਸ਼ਵਰ ਦੇ ਘਰ ਦੇ ਕੰਮ ਵਿੱਚ ਉਹਨਾਂ ਦੀ ਸਹਾਇਤਾ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.