ਏਜ਼ਰਾ 6

ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।

Ezra 6:4 (UKJV) With three rows of great stones, and a row of new timber: and let the expenses be given out of the king's house:

2ਮਾਦਈ ਨਾਮ ਦੇ ਸੂਬੇ ਵਿੱਚ ਏਕਬਤਾਨਾ ਦੇ ਕਿਲੇ ਵਿੱਚ ਇੱਕ ਪੱਤਰੀ ਮਿਲੀ ਅਤੇ ਉਸ ਉੱਤੇ ਇਹ ਲਿਖਿਆ ਹੋਇਆ ਸੀ: ਮੰਗ ਪੱਤਰ

3ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ਵਰ ਦੇ ਭਵਨ ਦੇ ਵਿਖੇ ਜੋ ਯੇਰੂਸ਼ਲੇਮ ਵਿੱਚ ਹੈ ਇਹ ਆਗਿਆ ਦਿੱਤੀ। ਹੈਕਲ ਵਿੱਚ ਬਲੀਆਂ ਚੜ੍ਹਾਉਣ ਲਈ ਇੱਕ ਜਗ੍ਹਾ ਦੁਬਾਰਾ ਬਣਾਈ ਜਾਵੇ, ਅਤੇ ਇਸ ਦੀ ਨੀਂਹ ਰੱਖੀ ਜਾਵੇ। ਇਹ ਸੱਠ ਹੱਥ ਉੱਚਾ ਅਤੇ ਸੱਠ ਹੱਥ ਚੌੜਾ ਹੋਣਾ ਚਾਹੀਦਾ ਹੈ,

4ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।

5ਇਸ ਤੋਂ ਇਲਾਵਾ ਪਰਮੇਸ਼ਵਰ ਦੇ ਭਵਨ ਦੇ ਸੋਨੇ ਅਤੇ ਚਾਂਦੀ ਦੀਆਂ ਵਸਤੂਆਂ, ਜਿਨ੍ਹਾਂ ਨੂੰ ਨਬੂਕਦਨੱਸਰ ਯੇਰੂਸ਼ਲੇਮ ਦੀ ਹੈਕਲ ਵਿੱਚੋਂ ਲੈ ਕੇ ਬਾਬੇਲ ਵਿੱਚ ਲਿਆਇਆ ਸੀ, ਯੇਰੂਸ਼ਲੇਮ ਦੀ ਹੈਕਲ ਵਿੱਚ ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਹ ਪਰਮੇਸ਼ਵਰ ਦੇ ਘਰ ਵਿੱਚ ਜਮ੍ਹਾਂ ਕੀਤੇ ਜਾਣ।

6ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.