ਏਜ਼ਰਾ 6

ਇਸ ਤੋਂ ਇਲਾਵਾ, ਮੈਂ ਇਹ ਹੁਕਮ ਦਿੰਦਾ ਹਾਂ ਕਿ ਤੁਸੀਂ ਪਰਮੇਸ਼ਵਰ ਦੇ ਇਸ ਭਵਨ ਦੀ ਉਸਾਰੀ ਵਿੱਚ ਯਹੂਦੀਆਂ ਦੇ ਇਨ੍ਹਾਂ ਬਜ਼ੁਰਗਾਂ ਲਈ ਕੀ ਕਰਨਾ ਹੈ: ਉਹਨਾਂ ਦੇ ਖਰਚੇ ਦਾ ਪੂਰਾ ਭੁਗਤਾਨ ਸ਼ਾਹੀ ਖਜ਼ਾਨੇ ਵਿੱਚੋਂ, ਟਰਾਂਸ-ਫਰਾਤ ਦੇ ਮਾਲੀਏ ਵਿੱਚੋਂ ਕੀਤਾ ਜਾਣਾ ਹੈ, ਤਾਂ ਜੋ ਕੰਮ ਰੁਕੇ ਨਾ।

Ezra 6:8 (UKJV) Moreover I make a decree what all of you shall do to the elders of these Jews for the building of this house of God: that of the king's goods, even of the tribute beyond the river, forthwith expenses be given unto these men, that they be not hindered.

6ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।

7ਪਰਮੇਸ਼ਵਰ ਦੇ ਇਸ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਓ। ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀ ਬਜ਼ੁਰਗਾਂ ਨੂੰ ਇਸ ਦੀ ਜਗ੍ਹਾ ਉੱਤੇ ਪਰਮੇਸ਼ਵਰ ਦੇ ਇਸ ਘਰ ਨੂੰ ਦੁਬਾਰਾ ਬਣਾਉਣ ਦਿਓ।

8ਇਸ ਤੋਂ ਇਲਾਵਾ, ਮੈਂ ਇਹ ਹੁਕਮ ਦਿੰਦਾ ਹਾਂ ਕਿ ਤੁਸੀਂ ਪਰਮੇਸ਼ਵਰ ਦੇ ਇਸ ਭਵਨ ਦੀ ਉਸਾਰੀ ਵਿੱਚ ਯਹੂਦੀਆਂ ਦੇ ਇਨ੍ਹਾਂ ਬਜ਼ੁਰਗਾਂ ਲਈ ਕੀ ਕਰਨਾ ਹੈ: ਉਹਨਾਂ ਦੇ ਖਰਚੇ ਦਾ ਪੂਰਾ ਭੁਗਤਾਨ ਸ਼ਾਹੀ ਖਜ਼ਾਨੇ ਵਿੱਚੋਂ, ਟਰਾਂਸ-ਫਰਾਤ ਦੇ ਮਾਲੀਏ ਵਿੱਚੋਂ ਕੀਤਾ ਜਾਣਾ ਹੈ, ਤਾਂ ਜੋ ਕੰਮ ਰੁਕੇ ਨਾ।

9ਸਵਰਗ ਦੇ ਪਰਮੇਸ਼ਵਰ ਨੂੰ ਹੋਮ ਦੀਆਂ ਭੇਟਾਂ ਲਈ ਬਲਦ, ਭੇਡੂ, ਭੇਡ ਦੇ ਬੱਚੇ, ਯੇਰੂਸ਼ਲੇਮ ਦੇ ਜਾਜਕਾਂ ਦੁਆਰਾ ਮੰਗੇ ਗਏ ਕਣਕ, ਲੂਣ, ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਉਹਨਾਂ ਨੂੰ ਜੋ ਕੁਝ ਵੀ ਚਾਹੀਦਾ ਹੈ, ਹਰ ਰੋਜ਼ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾਣਾ ਚਾਹੀਦਾ ਹੈ।

10ਤਾਂ ਜੋ ਉਹ ਸਵਰਗ ਦੇ ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੀਆਂ ਬਲੀਆਂ ਚੜ੍ਹਾਉਣ ਅਤੇ ਰਾਜੇ ਅਤੇ ਉਸ ਦੇ ਪੁੱਤਰਾਂ ਦੀ ਭਲਾਈ ਲਈ ਪ੍ਰਾਰਥਨਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.