ਏਜ਼ਰਾ 6

ਸਵਰਗ ਦੇ ਪਰਮੇਸ਼ਵਰ ਨੂੰ ਹੋਮ ਦੀਆਂ ਭੇਟਾਂ ਲਈ ਬਲਦ, ਭੇਡੂ, ਭੇਡ ਦੇ ਬੱਚੇ, ਯੇਰੂਸ਼ਲੇਮ ਦੇ ਜਾਜਕਾਂ ਦੁਆਰਾ ਮੰਗੇ ਗਏ ਕਣਕ, ਲੂਣ, ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਉਹਨਾਂ ਨੂੰ ਜੋ ਕੁਝ ਵੀ ਚਾਹੀਦਾ ਹੈ, ਹਰ ਰੋਜ਼ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾਣਾ ਚਾਹੀਦਾ ਹੈ।

Ezra 6:9 (UKJV) And that which they have need of, both young bullocks, and rams, and lambs, for the burnt offerings of the God of heaven, wheat, salt, wine, and oil, according to the appointment of the priests which are at Jerusalem, let it be given them day by day without fail:

7ਪਰਮੇਸ਼ਵਰ ਦੇ ਇਸ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਓ। ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀ ਬਜ਼ੁਰਗਾਂ ਨੂੰ ਇਸ ਦੀ ਜਗ੍ਹਾ ਉੱਤੇ ਪਰਮੇਸ਼ਵਰ ਦੇ ਇਸ ਘਰ ਨੂੰ ਦੁਬਾਰਾ ਬਣਾਉਣ ਦਿਓ।

8ਇਸ ਤੋਂ ਇਲਾਵਾ, ਮੈਂ ਇਹ ਹੁਕਮ ਦਿੰਦਾ ਹਾਂ ਕਿ ਤੁਸੀਂ ਪਰਮੇਸ਼ਵਰ ਦੇ ਇਸ ਭਵਨ ਦੀ ਉਸਾਰੀ ਵਿੱਚ ਯਹੂਦੀਆਂ ਦੇ ਇਨ੍ਹਾਂ ਬਜ਼ੁਰਗਾਂ ਲਈ ਕੀ ਕਰਨਾ ਹੈ: ਉਹਨਾਂ ਦੇ ਖਰਚੇ ਦਾ ਪੂਰਾ ਭੁਗਤਾਨ ਸ਼ਾਹੀ ਖਜ਼ਾਨੇ ਵਿੱਚੋਂ, ਟਰਾਂਸ-ਫਰਾਤ ਦੇ ਮਾਲੀਏ ਵਿੱਚੋਂ ਕੀਤਾ ਜਾਣਾ ਹੈ, ਤਾਂ ਜੋ ਕੰਮ ਰੁਕੇ ਨਾ।

9ਸਵਰਗ ਦੇ ਪਰਮੇਸ਼ਵਰ ਨੂੰ ਹੋਮ ਦੀਆਂ ਭੇਟਾਂ ਲਈ ਬਲਦ, ਭੇਡੂ, ਭੇਡ ਦੇ ਬੱਚੇ, ਯੇਰੂਸ਼ਲੇਮ ਦੇ ਜਾਜਕਾਂ ਦੁਆਰਾ ਮੰਗੇ ਗਏ ਕਣਕ, ਲੂਣ, ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਉਹਨਾਂ ਨੂੰ ਜੋ ਕੁਝ ਵੀ ਚਾਹੀਦਾ ਹੈ, ਹਰ ਰੋਜ਼ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾਣਾ ਚਾਹੀਦਾ ਹੈ।

10ਤਾਂ ਜੋ ਉਹ ਸਵਰਗ ਦੇ ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੀਆਂ ਬਲੀਆਂ ਚੜ੍ਹਾਉਣ ਅਤੇ ਰਾਜੇ ਅਤੇ ਉਸ ਦੇ ਪੁੱਤਰਾਂ ਦੀ ਭਲਾਈ ਲਈ ਪ੍ਰਾਰਥਨਾ ਕਰਨ।

11ਇਸ ਤੋਂ ਇਲਾਵਾ, ਮੈਂ ਹੁਕਮ ਦਿੰਦਾ ਹਾਂ ਕਿ ਜੇ ਕੋਈ ਇਸ ਹੁਕਮ ਦੀ ਉਲੰਘਣਾ ਕਰਦਾ ਹੈ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਹਨਾਂ ਨੂੰ ਸੂਲੀ ਉੱਤੇ ਟੰਗਿਆ ਜਾਵੇਗਾ ਅਤੇ ਇਸ ਅਪਰਾਧ ਲਈ ਉਹਨਾਂ ਦੇ ਘਰ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.