16ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬੇਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ਵਰ ਦੇ ਭਵਨ ਲਈ ਜੋ ਯੇਰੂਸ਼ਲੇਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
17ਇਸ ਪੈਸਿਆਂ ਨਾਲ ਬਲਦ, ਭੇਡੂ ਅਤੇ ਭੇਡ ਦੇ ਬੱਚੇ, ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਸਮੇਤ ਖਰੀਦੋ ਅਤੇ ਉਹਨਾਂ ਨੂੰ ਯੇਰੂਸ਼ਲੇਮ ਵਿੱਚ ਆਪਣੇ ਪਰਮੇਸ਼ਵਰ ਦੇ ਭਵਨ ਦੀ ਜਗਵੇਦੀ ਉੱਤੇ ਚੜ੍ਹਾਓ।
18ਤਾਂ ਤੁਸੀਂ ਅਤੇ ਤੁਹਾਡੇ ਸੰਗੀ ਇਸਰਾਏਲੀ ਆਪਣੇ ਪਰਮੇਸ਼ਵਰ ਦੀ ਮਰਜ਼ੀ ਦੇ ਅਨੁਸਾਰ ਬਾਕੀ ਦੇ ਚਾਂਦੀ ਅਤੇ ਸੋਨੇ ਨਾਲ ਜੋ ਕੁਝ ਚੰਗਾ ਲੱਗੇ ਉਹ ਕਰ ਸਕਦੇ ਹੋ।
19ਯੇਰੂਸ਼ਲੇਮ ਦੇ ਪਰਮੇਸ਼ਵਰ ਨੂੰ ਉਹ ਸਾਰੀਆਂ ਵਸਤਾਂ ਜੋ ਤੁਹਾਡੇ ਪਰਮੇਸ਼ਵਰ ਦੇ ਭਵਨ ਵਿੱਚ ਉਪਾਸਨਾ ਲਈ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਪਰਮੇਸ਼ਵਰ ਦੇ ਸਨਮੁਖ ਸੌਂਪ ਦਿਓ।
20ਅਤੇ ਤੁਹਾਡੇ ਪਰਮੇਸ਼ਵਰ ਦੇ ਭਵਨ ਲਈ ਜੋ ਕੁਝ ਵੀ ਚਾਹੀਦਾ ਹੈ, ਤੁਸੀਂ ਸ਼ਾਹੀ ਖ਼ਜ਼ਾਨੇ ਵਿੱਚੋਂ ਪੂਰਾ ਕਰੋ।