20ਅਤੇ ਤੁਹਾਡੇ ਪਰਮੇਸ਼ਵਰ ਦੇ ਭਵਨ ਲਈ ਜੋ ਕੁਝ ਵੀ ਚਾਹੀਦਾ ਹੈ, ਤੁਸੀਂ ਸ਼ਾਹੀ ਖ਼ਜ਼ਾਨੇ ਵਿੱਚੋਂ ਪੂਰਾ ਕਰੋ।
21ਹੁਣ ਮੈਂ, ਰਾਜਾ ਅਰਤਹਸ਼ਸ਼ਤਾ ਪਾਰ-ਫਰਾਤ ਦੇ ਸਾਰੇ ਖਜ਼ਾਨਚੀਆਂ ਨੂੰ ਇਹ ਹੁਕਮ ਦਿੰਦਾ ਹਾਂ ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ਵਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
22ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨੀ ਲੋੜ ਹੋਵੇ, ਦਿੱਤਾ ਜਾਵੇ।
23ਜੋ ਕੁਝ ਸਵਰਗ ਦੇ ਪਰਮੇਸ਼ਵਰ ਨੇ ਠਹਿਰਾਇਆ ਹੈ, ਉਹ ਅਕਾਸ਼ ਦੇ ਪਰਮੇਸ਼ਵਰ ਦੇ ਭਵਨ ਲਈ ਮਿਹਨਤ ਨਾਲ ਕੀਤਾ ਜਾਵੇ। ਉਸ ਦਾ ਕ੍ਰੋਧ ਰਾਜੇ ਅਤੇ ਉਸ ਦੇ ਪੁੱਤਰਾਂ ਦੇ ਰਾਜ ਉੱਤੇ ਕਿਉਂ ਆਵੇ?
24ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ਵਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।