ਏਜ਼ਰਾ 7

ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ਵਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।

Ezra 7:24 (UKJV) Also we certify you, that concerning any of the priests and Levites, singers, porters, Nethinims, or ministers of this house of God, it shall not be lawful to impose toll, tribute, or custom, upon them.

22ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨੀ ਲੋੜ ਹੋਵੇ, ਦਿੱਤਾ ਜਾਵੇ।

23ਜੋ ਕੁਝ ਸਵਰਗ ਦੇ ਪਰਮੇਸ਼ਵਰ ਨੇ ਠਹਿਰਾਇਆ ਹੈ, ਉਹ ਅਕਾਸ਼ ਦੇ ਪਰਮੇਸ਼ਵਰ ਦੇ ਭਵਨ ਲਈ ਮਿਹਨਤ ਨਾਲ ਕੀਤਾ ਜਾਵੇ। ਉਸ ਦਾ ਕ੍ਰੋਧ ਰਾਜੇ ਅਤੇ ਉਸ ਦੇ ਪੁੱਤਰਾਂ ਦੇ ਰਾਜ ਉੱਤੇ ਕਿਉਂ ਆਵੇ?

24ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ਵਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।

25ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ਵਰ ਦੇ ਉਸ ਬੁੱਧ ਦੇ ਅਨੁਸਾਰ ਜੋ ਤੇਰੇ ਕੋਲ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ਵਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।

26ਜੋ ਕੋਈ ਤੁਹਾਡੇ ਪਰਮੇਸ਼ਵਰ ਦੀ ਬਿਵਸਥਾ ਅਤੇ ਰਾਜੇ ਦੇ ਹੁਕਮਾਂ ਨੂੰ ਨਹੀਂ ਮੰਨਦਾ ਉਸ ਨੂੰ ਮੌਤ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਜਾਂ ਕੈਦ ਦੀ ਸਜ਼ਾ ਜ਼ਰੂਰ ਮਿਲੇਗੀ। ਸਾਡੇ ਪੁਰਖਿਆਂ ਦਾ ਪਰਮੇਸ਼ਵਰ, ਜਿਸ ਨੇ ਇਸ ਨੂੰ ਰਾਜੇ ਦੇ ਦਿਲ ਵਿੱਚ ਪਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.