ਏਜ਼ਰਾ 7

ਜੋ ਕੋਈ ਤੁਹਾਡੇ ਪਰਮੇਸ਼ਵਰ ਦੀ ਬਿਵਸਥਾ ਅਤੇ ਰਾਜੇ ਦੇ ਹੁਕਮਾਂ ਨੂੰ ਨਹੀਂ ਮੰਨਦਾ ਉਸ ਨੂੰ ਮੌਤ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਜਾਂ ਕੈਦ ਦੀ ਸਜ਼ਾ ਜ਼ਰੂਰ ਮਿਲੇਗੀ। ਸਾਡੇ ਪੁਰਖਿਆਂ ਦਾ ਪਰਮੇਸ਼ਵਰ, ਜਿਸ ਨੇ ਇਸ ਨੂੰ ਰਾਜੇ ਦੇ ਦਿਲ ਵਿੱਚ ਪਾਇਆ ਹੈ।

Ezra 7:26 (UKJV) And whosoever will not do the law of your God, and the law of the king, let judgment be executed speedily upon him, whether it be unto death, or to banishment, or to confiscation of goods, or to imprisonment.

24ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ਵਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।

25ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ਵਰ ਦੇ ਉਸ ਬੁੱਧ ਦੇ ਅਨੁਸਾਰ ਜੋ ਤੇਰੇ ਕੋਲ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ਵਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।

26ਜੋ ਕੋਈ ਤੁਹਾਡੇ ਪਰਮੇਸ਼ਵਰ ਦੀ ਬਿਵਸਥਾ ਅਤੇ ਰਾਜੇ ਦੇ ਹੁਕਮਾਂ ਨੂੰ ਨਹੀਂ ਮੰਨਦਾ ਉਸ ਨੂੰ ਮੌਤ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਜਾਂ ਕੈਦ ਦੀ ਸਜ਼ਾ ਜ਼ਰੂਰ ਮਿਲੇਗੀ। ਸਾਡੇ ਪੁਰਖਿਆਂ ਦਾ ਪਰਮੇਸ਼ਵਰ, ਜਿਸ ਨੇ ਇਸ ਨੂੰ ਰਾਜੇ ਦੇ ਦਿਲ ਵਿੱਚ ਪਾਇਆ ਹੈ।

27ਸਾਡੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਘਰ ਦੀ ਇੱਜ਼ਤ ਕਰਨ ਲਈ ਰਾਜੇ ਦੇ ਦਿਲ ਵਿੱਚ ਇਹ ਗੱਲ ਰੱਖੀ ਹੈ।

28ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.