25ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ਵਰ ਦੇ ਉਸ ਬੁੱਧ ਦੇ ਅਨੁਸਾਰ ਜੋ ਤੇਰੇ ਕੋਲ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ਵਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
26ਜੋ ਕੋਈ ਤੁਹਾਡੇ ਪਰਮੇਸ਼ਵਰ ਦੀ ਬਿਵਸਥਾ ਅਤੇ ਰਾਜੇ ਦੇ ਹੁਕਮਾਂ ਨੂੰ ਨਹੀਂ ਮੰਨਦਾ ਉਸ ਨੂੰ ਮੌਤ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਜਾਂ ਕੈਦ ਦੀ ਸਜ਼ਾ ਜ਼ਰੂਰ ਮਿਲੇਗੀ। ਸਾਡੇ ਪੁਰਖਿਆਂ ਦਾ ਪਰਮੇਸ਼ਵਰ, ਜਿਸ ਨੇ ਇਸ ਨੂੰ ਰਾਜੇ ਦੇ ਦਿਲ ਵਿੱਚ ਪਾਇਆ ਹੈ।
27ਸਾਡੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਘਰ ਦੀ ਇੱਜ਼ਤ ਕਰਨ ਲਈ ਰਾਜੇ ਦੇ ਦਿਲ ਵਿੱਚ ਇਹ ਗੱਲ ਰੱਖੀ ਹੈ।
28ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।