13ਅਦੋਨੀਕਾਮ ਦੀ ਵੰਸ਼ਾਵਲੀ ਵਿੱਚੋਂ: ਆਖਰੀ ਲੋਕ ਜਿਨ੍ਹਾਂ ਦੇ ਨਾਮ ਅਲੀਫ਼ਲੇਟ, ਯੂਏਲ ਅਤੇ ਸ਼ਮਅਯਾਹ ਸਨ ਅਤੇ ਉਹਨਾਂ ਦੇ ਨਾਲ 60 ਆਦਮੀ ਸਨ।
14ਬਿਗਵਈ ਦੀ ਵੰਸ਼ਾਵਲੀ ਵਿੱਚੋਂ: ਊਥਈ ਅਤੇ ਜ਼ੱਕੂਰ ਅਤੇ ਉਹਨਾਂ ਦੇ ਨਾਲ 70 ਆਦਮੀ।
15ਮੈਂ ਉਹਨਾਂ ਨੂੰ ਅਹਵਾ ਵੱਲ ਵਗਦੀ ਨਹਿਰ ਕੋਲ ਇਕੱਠਾ ਕੀਤਾ ਅਤੇ ਅਸੀਂ ਉੱਥੇ ਤਿੰਨ ਦਿਨ ਡੇਰਾ ਲਾਇਆ। ਜਦੋਂ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਜਾਂਚ ਕੀਤੀ ਤਾਂ ਮੈਨੂੰ ਉੱਥੇ ਕੋਈ ਲੇਵੀ ਨਹੀਂ ਮਿਲਿਆ।
16ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ, ਅਲਨਾਥਾਨ, ਨਾਥਾਨ, ਜ਼ਕਰਯਾਹ, ਮਸ਼ੁੱਲਾਮ ਨੂੰ ਜੋ ਆਗੂ ਸਨ ਅਤੇ ਯੋਯਾਰੀਬ ਤੇ ਅਲਨਾਥਾਨ ਨੂੰ ਜੋ ਬੁੱਧਵਾਨ ਮਨੁੱਖ ਸਨ ਸੱਦਾ ਭੇਜਿਆ,
17ਅਤੇ ਮੈਂ ਉਹਨਾਂ ਨੂੰ ਇੱਦੋ ਕੋਲ ਜਾਣ ਦਾ ਹੁਕਮ ਦਿੱਤਾ, ਜੋ ਕਾਸਿਫ਼ਯਾ ਨਾਮਕ ਸਥਾਨ ਦਾ ਆਗੂਆਂ ਸੀ। ਮੈਂ ਉਹਨਾਂ ਨੂੰ ਈਦੋ ਅਤੇ ਉਸ ਦੇ ਸਾਥੀ ਲੇਵੀਆਂ ਨੂੰ ਜੋ ਕਾਸਿਫ਼ਯਾ ਵਿੱਚ ਭਵਨ ਦੇ ਸੇਵਕ ਸਨ ਦੱਸਿਆ, ਤਾਂ ਜੋ ਉਹ ਸਾਡੇ ਪਰਮੇਸ਼ਵਰ ਦੇ ਘਰ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲਿਆਉਣ।